ਨਵ-ਜੰਮੇ ਬੱਚਿਆਂ ਲਈ ਮਾਂ ਦਾ ਦੁੱਧ ਅੰਮ੍ਰਿਤ ਸਮਾਨ: ਐਸ.ਐਮ.ਓ. ਡਾ: ਸੁਰਿੰਦਰ ਸਿੰਘ

  • ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਕੀਤਾ ਗਿਆ ਜਾਗਰੂਕ

ਫ਼ਤਹਿਗੜ੍ਹ ਸਾਹਿਬ, 8 ਅਗਸਤ 2024 : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਸੁਰਿੰਦਰ ਸਿੰਘ ਦੀ ਅਗਵਾਈ ਹੇਠ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਸੇ ਕੜੀ ਤਹਿਤ ਅਮਲੋਹ ਦੇ ਆਂਗਨਵਾੜੀ ਕੇਂਦਰ ਕੁੰਭ ਕਲੌਨੀ ਵਿਖੇ ਕਰਵਾਏ ਸਮਾਗਮ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ: ਸੁਰਿੰਦਰ ਸਿੰਘ ਨੇ ਕਿਹਾ ਕਿ ਨਵ-ਜੰਮੇ ਬੱਚਿਆਂ ਲਈ ਮਾਂ ਦਾ ਦੁੱਧ ਅੰਮ੍ਰਿਤ ਸਮਾਨ ਹੈ, ਕਿਉਂਕਿ ਇਸ ਨਾਲ ਬੱਚੇ ਕਈ ਬਿਮਾਰੀਆਂ ਤੋਂ ਬਚੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਨਵ-ਜੰਮੇ ਬੱਚਿਆਂ ਨੂੰ ਪਹਿਲੇ ਛੇ ਮਹੀਨੇ ਮਾਂ ਦਾ ਦੁੱਧ ਲਾਜ਼ਮੀ ਦੇਣਾ ਚਾਹੀਦਾ ਹੈ ਜੋ ਕਿ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਬਹੁਤ ਜਰੂਰੀ ਹੈ। ਇਸ ਮੌਕੇ ਸੀ ਐੱਚ ਓ ਮਨਦੀਪ ਕੌਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਵਲੌ ਜਿਲੇ ਅੰਦਰ ਵਿਸ਼ਵ ਸਤਨਪਾਨ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਸਾਰੀਆਂ ਸੰਸਥਾਵਾਂ ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਲੌਕਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਮਾ ਦੇ ਦੁੱਧ ਦੇ ਫਾਇਦੇ ਅਤੇ ਦੁੱਧ  ਪਿਲਾਉਣ ਦੇ ਢੰਗ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਇੰਦਰਜੀਤ ਸਿੰਘ ਸਿਹਤ ਕਰਮਚਾਰੀ ਨੇ ਜਾਣਕਾਰੀ ਦਿੱਤੀ ਕੇ ਮਾ ਦਾ ਦੁੱਧ ਹੀ ਸੰਪੂਰਨ ਖੁਰਾਕ ਹੈ ਇਹ ਬੱਚੇ ਨੂੰ ਕਈ ਗੰਭੀਰ ਬਿਮਾਰੀਆਂ ਤੌ ਬਚਾਉਂਦਾ ਹੈ ਇਸ ਮੋਕੇ ਹਾਜ਼ਰ ਰਵਿੰਦਰ ਕੌਰ ਆਗਨਵਾੜੀ ਵਰਕਰ ਤੇ ਜਸਵੀਰ ਕੌਰ ਆਸ਼ਾ ਵਰਕਰ ਵੀ ਹਾਜਰ ਸਨ।