ਸ੍ਰੀ ਅਮਿਤ ਕੁਮਾਰ ਪੰਚਾਇਤੀ ਚੋਣਾਂ ਲਈ ਫਰੀਦਕੋਟ ਦੇ ਚੋਣ ਓਬਜਰਵਰ ਨਿਯੁਕਤ

  • ਜਿਲ੍ਹੇ ਵਿੱਚ ਪੰਚਾਇਤੀ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ-ਅਮਿਤ ਕੁਮਾਰ

ਫਰੀਦਕੋਟ 4 ਅਕਤੂਬਰ 2024 : ਰਾਜ ਚੋਣ ਕਮਿਸ਼ਨ ਵੱਲੋਂ 15 ਤਰੀਕ ਨੂੰ ਹੋ ਰਹੀਆਂ ਚੋਣਾਂ ਲਈ ਸ੍ਰੀ ਅਮਿਤ ਕੁਮਾਰ ਆਈ.ਏ.ਐਸ (ਜੁਆਇੰਟ ਡਿਵੈਲਪਮੈਂਟ ਕਮਿਸ਼ਨਰ (ਆਰ.ਡੀ) ਪੰਜਾਬ) ਨੂੰ ਫਰੀਦਕੋਟ ਜਿਲ੍ਹੇ ਦਾ ਚੋਣ ਓਬਜਰਵਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਅਮਿਤ ਕੁਮਾਰ ਨੇ ਕਿਹਾ ਕਿ ਫਰੀਦਕੋਟ ਜਿਲ੍ਹੇ ਵਿੱਚ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਤਰ੍ਹਾਂ ਨਿਰਪੱਖ ਤੇ ਭੈਅ-ਮੁਕਤ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ, ਸਮੱਸਿਆ ਸਬੰਧੀ ਉਨ੍ਹਾਂ ਦੇ ਲੋਕਲ ਮੋਬਾਇਲ ਨੰਬਰ 78886-15121 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਬਾਬਾ  ਫਰੀਦ ਯੂਨੀਵਰਸਿਟੀ ਦੇ ਗੈਸਟ ਹਾਊਸ ਵਿਖੇ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਲਾਇਜਨ ਅਫਸਰ ਸ੍ਰੀ ਪ੍ਰਦੀਪ ਦਿਉੜਾ ਉੱਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਫਰੀਦਕੋਟ ਨਾਲ ਸੰਪਰਕ ਕੀਤਾ ਜਾ ਸਕਦਾ ਹੈ।