ਜੋਨ ਸੀ ਵਿੱਚ ਨਗਰ ਨਿਗਮ ਸੰਘਰਸ਼ ਕਮੇਟੀ ਦੀ ਕੀਤੀ ਗਈ ਮੀਟਿੰਗ

  • ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸੁਣੀਆਂ ਕਰਮਚਾਰੀਆਂ ਦੀਆਂ ਸਮੱਸਿਆਵਾਂ
  • ਸਭ ਸਮੱਸਿਆਵਾਂ ਦੇ ਹੱਲ ਦਾ ਦਿਵਾਇਆ ਪੂਰਨ ਵਿਸ਼ਵਾਸ਼

ਲੁਧਿਆਣਾ, 14 ਜੂਨ : ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਬੀਬੀ ਰਾਜਿੰਦਰਪਾਲ ਕੌਰ ਛੀਨਾ ਜੀ ਵੱਲੋਂ ਹਲਕੇ ਦੇ ਵਿੱਚ ਵੱਖ ਵੱਖ ਸਫਾਈ ਅਭਿਆਨ ਚਲਾਏ ਜਾ ਰਹੇ ਹਨ ਅਤੇ ਇਸ ਅਭਿਆਨ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਮੇਂ-ਸਮੇਂ ਤੇ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਨੂੰ ਮੁੱਖ ਰੱਖਦੇ ਹੋਏ ਉਹਨਾਂ ਵੱਲੋਂ ਸ਼੍ਰੀ ਅਸ਼ਵਨੀ ਸਹੋਤਾ ਜੀ ਦੀ ਅਗਵਾਈ ਵਿੱਚ ਕਰਵਾਈ ਗਈ ਨਗਰ ਨਿਗਮ ਸੰਘਰਸ਼ ਕਮੇਟੀ ਦੀ ਮੀਟਿੰਗ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਹਲਕਾ ਲੁਧਿਆਣਾ ਦੱਖਣੀ ਦੇ ਸਰਕਾਰੀ ਕਰਮਚਾਰੀ ਅਤੇ ਲੰਬੜਦਾਰ ਸਹਿਬਾਨ ਸ਼ਾਮਿਲ ਹੋਏ। ਇਸ ਮੌਕੇ ਬੀਬੀ ਛੀਨਾ ਵੱਲੋਂ ਇਨ੍ਹਾਂ ਕਰਮਚਾਰੀਆਂ ਵੱਲੋਂ ਇਨ੍ਹਾਂ ਸਭ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਇਨ੍ਹਾਂ ਸਭ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਵਾ ਦਿੱਤਾ ਜਾਵੇਗਾ। ਇਸ ਦੇ ਨਾਲ਼ ਹੀ ਬੀਬੀ ਛੀਨਾ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਵੀ ਦਿੱਤੇ ਗਏ ਮੰਗ ਪੱਤਰ ਬਾਰੇ ਵੀ ਦੱਸਿਆ ਗਿਆ। ਇਸ ਉਪਰੰਤ ਮੀਟਿੰਗ ਵਿੱਚ ਸ਼ਾਮਿਲ ਮੈਂਬਰਾਂ ਵੱਲੋਂ ਵਿਧਾਇਕ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।ਬੀਬੀ ਛੀਨਾ ਵੱਲੋਂ ਕਿਹਾ ਗਿਆ ਅਸੀਂ ਇਹਨਾਂ ਕਰਮਚਾਰੀ ਵੀਰਾਂ ਦੇ ਨਾਲ ਹਮੇਸ਼ਾ ਖੜੇ ਹਾਂ ਅਤੇ ਹਮੇਸ਼ਾ ਖੜੇ ਰਹਾਂਗੇ ਅਤੇ ਜੋ ਵੀ ਮੁਸ਼ਕਲਾਂ ਦਾ ਇਹਨਾਂ ਸਭ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ, ਉਹ ਵੀ ਉਹਨਾਂ ਵੱਲੋਂ ਜਲਦ ਤੋਂ ਜਲਦ ਹੱਲ ਕਰਵਾ ਦਿੱਤੀਆਂ ਜਾਣਗੀਆਂ।