ਧੂਰਕੋਟ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ।

ਰਾਏਕੋਟ, 03 ਜਨਵਰੀ (ਚਮਕੌਰ ਸਿੰਘ ਦਿਓਲ) : ਸਾਹਿਬ ਏ ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਧੂਰਕੋਟ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ਵਿਚ ਸਜਾਇਆ ਹੋਇਆ ਸੀ, ਵੱਡੀ ਗਿਣਤੀ ਵਿੱਚ ਸੰਗਤਾਂ ਵਾਹਿਗੁਰੂ ਗੁਰੂ ਜੀ ਦਾ ਜਾਪ ਕਰਦੀਆਂ ਹੋਈਆਂ ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸਨ। ਇਸ ਮੌਕੇ ਇੰਟਰਨੈਸ਼ਨਲ ਢਾਡੀ ਨਾਥ ਸਿੰਘ ਹਮੀਦੀ ਦੇ ਜੱਥੇ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਪ੍ਰਸ਼ੰਗ ਸੁਣਾ ਕੇ ਸੰਗਤਾਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਗਿਆ । ਇਸ ਮੌਕੇ ਨਗਰ ਕੀਰਤਨ ਦੀ ਆਮਦ ਨੂੰ ਲੈ ਵੱਖ ਵੱਖ ਪੜਾਵਾਂ ਤੇ ਚਾਹ-ਪਕੌੜਿਆਂ ਦੇ ਲੰਗਰ ਲਗਾਏ ਗਏ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਭੁਪਿੰਦਰ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਸਵਿੰਦਰ ਸਿੰਘ, ਸਰਪੰਚ ਮੇਜਰ ਸਿੰਘ ਧੂਰਕੋਟ, ਇਕਬਾਲ ਸਿੰਘ, ਸਵਰਨਜੀਤ ਸਿੰਘ, ਹਰਦੇਵ ਸਿੰਘ, ਬਿੰਦਰ ਸਿੰਘ ਧੂਰਕੋਟ, ਜਸਵੀਰ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। cmkOr isMG idEl