ਨਗਰ ਸੁਧਾਰ ਟਰੱਸਟ ਚੇਅਰਮੈਨ ਨੇ 2 ਲੱਖ ਦੀ ਗ੍ਰਾਂਟ ਨਾਲ ਧਰਮਸ਼ਾਲਾ ਦੇ ਅਧੂਰੇ ਕੰਮ ਦੀ ਸ਼ੁਰੂਆਤ ਕਰਵਾਈ

  • ਕੈਬਨਿਟ ਮੰਤਰੀ ਮੀਤ ਹੇਅਰ ਦੇ ਉਦਮ ਸਦਕਾ ਵਿਕਾਸ ਕਾਰਜ ਜਾਰੀ: ਰਾਮ ਤੀਰਥ ਮੰਨਾ

ਬਰਨਾਲਾ, 20 ਜੁਲਾਈ : ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਉਦਮ ਸਦਕਾ ਬਰਨਾਲਾ ’ਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ ਨੇ 2 ਲੱਖ ਰੁਪਏ ਦੀ ਗ੍ਰਾਂਟ ਨਾਲ ਸ਼ਹਿਰ ਦੇ ਵਾਰਡ ਨੰਬਰ 15 ਜੌੜੇ ਦਰਵਾਜ਼ੇ ਧਰਮਸ਼ਾਲਾ ਵਿੱਚ ਅਧੂਰੇ ਪਏ ਕੰਮਾਂ ਦੀ ਸ਼ੁਰੂਆਤ ਕਰਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ-ਸ਼ਹਿਰਾਂ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ ਤੇ ਸਰਕਾਰ ਦੇ ਪਹਿਲੇ ਸਾਲਾਂ ਦੌਰਾਨ ਵੱਡੇ ਪੱਧਰ ’ਤੇ ਫੰਡ ਜਾਰੀ ਕਰਕੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਦਿਨੀਂ ਵਿਕਾਸ ਦੇ ਹੋਰ ਵੀ ਕੰਮ ਸ਼ੁਰੂ ਕਰਵਾਏ ਜਾਣਗੇ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਮਿਉਂਸਿਪਲ ਕੌਂਸਲਰ ਮਲਕੀਤ ਸਿੰਘ, ਸਤਿੰਦਰਪਾਲ ਗੁਪਤਾ, ਸੁਖਜਿੰਦਰ ਸਿੰਘ, ਲਵਪ੍ਰੀਤ ਦੀਵਾਨਾ, ਗੁਰਦੁਆਰਾ ਰਵਿਦਾਸੀਆ ਸਿੰਘ ਸਭਾ ਕਮੇਟੀ ਦੇ ਪ੍ਰਧਾਨ ਲਖਵੀਰ ਸਿੰਘ, ਜਨਰਲ ਸਕੱਤਰ ਪ੍ਰਗਟ ਸਿੰਘ, ਗੁਰਮੇਲ ਸਿੰਘ, ਖਜ਼ਾਨਚੀ ਬਲਵਿੰਦਰ ਸਿੰਘ ਨਿੱਕਾ, ਮੈਂਬਰ ਨਿਰਭੈ ਸਿੰਘ, ਸੁਖਦੇਵ ਸਿੰਘ ਕੌਲਧਰ, ਗੁਰਮੇਲ ਸਿੰਘ ਸੱਲ੍ਹਣ, ਹਰਦੀਪ ਸਿੰਘ ਸੱਲ੍ਹਣ, ਸੁਖਦੇਵ ਸਿੰਘ ਸੱਲ੍ਹਣ ਆਦਿ ਮੌਜੂਦ ਸਨ।