ਅਜਨਾਲਾ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਨੇ ਵੱਡਾ ਬਿਆਨ, ਅੰਮ੍ਰਿਤਪਾਲ ਸਿੰਘ ਮੰਗਣ ਮੁਆਫੀ 

ਚੰਡੀਗੜ੍ਹ, 13 ਮਾਰਚ : ਬੀਤੀ ਸਮੇਂ ਦੌਰਾਨ ਅਜਨਾਲਾ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਨੇ ਵੱਡਾ ਬਿਆਨ ਦਿੱਤਾ ਹੈ। ਕੌਮੀ ਇਨਸਾਫ ਮੋਰਚ ਨੇ ਕਿਹਾ ਕਿ ਅਜਨਾਲਾ ਵਿਚ ਗੁਰੂ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ। ਅੰਮ੍ਰਿਤਪਾਲ ਸਿੰਘ ਨੇ ਗਲਤੀ ਕੀਤੀ ਹੈ, ਉਸ ਨੂੰ ਆਪਣੀ ਗਲਤੀ ਮੰਨ ਲੈਣੀ ਚਾਹੀਦੀ ਹੈ। ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਕਿਹਾ ਅਜਨਾਲਾ ਦੀ ਲੜਾਈ ਦੀ ਸਿੱਖਾਂ ਦੀਆਂ ਇਤਿਹਾਸਕ ਲੜਾਈਆਂ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਕੌਮੀ ਇਨਸਾਫ ਮੋਰਚੇ ਆਗੂਆਂ ਨੇ ਆਖਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਅਜਨਾਲੇ ਵਿਚ ਥਾਣੇ ਦੀ ਘੇਰੇਬੰਦੀ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਲਿਜਾ ਕੇ ਬੇਅਦਬੀ ਕੀਤੀ ਹੈ। ਉਨ੍ਹਾਂ ਆਖਿਆ ਕਿ ਗੁਰਸਾਹਿਬ ਨੂੰ ਨਿੱਜੀ ਲੜਾਈ ‘ਚ ਢਾਲ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਇਹ ਵੀ ਕਿਹਾ ਕਿ ਅਜਨਾਲਾ ਦੀ ਲੜਾਈ ਦੀ ਸਿੱਖਾਂ ਦੀਆਂ ਇਤਿਹਾਸਕ ਲੜਾਈਆਂ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਅਜਨਾਲਾ ਵਿਚ ਗੁਰੂ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ। ਅੰਮ੍ਰਿਤਪਾਲ ਸਿੰਘ ਨੇ ਗਲਤੀ ਕੀਤੀ ਹੈ, ਉਸ ਨੂੰ ਆਪਣੀ ਗਲਤੀ ਮੰਨ ਲੈਣੀ ਚਾਹੀਦੀ ਹੈ।