ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਅਦਾਰਿਆਂ ਵਿੱਚ ਮਨਾਇਆ ਗਿਆ ਕੌਮੀ ਲੀਗਲ ਸਰਵਿਸਜ਼ ਦਿਵਸ

ਫ਼ਰੀਦਕੋਟ 09 ਨਵੰਬਰ : ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ, ਸ੍ਰੀਮਤੀ ਨਵਜੋਤ ਕੌਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਅਤੇ ਸ੍ਰੀ ਅਜੀਤ ਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਅੱਜ ਮਿਤੀ 09 ਨਵੰਬਰ 2023 ਨੂੰ ਕੌਮੀ ਲੀਗਲ ਏਡ ਦਿਵਸ ਦੇ ਮੌਕੇ ਤੇ ਫਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ 97 ਸਕੂਲਾਂ, ਕਾਲਜਾਂ ਵਿੱਚ ਵਿਦਿਆਰਥੀਆਂ ਵੱਲੋਂ ਕੌਮੀ ਲੀਗਲ ਸਰਵਿਸਜ਼ ਦਿਵਸ ਮਨਾਇਆ ਗਿਆ, ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਦੱਸਿਆ ਗਿਆ ਅਤੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਰਾਜ ਪੱਧਰ ਉੱਤੇ ਅਤੇ ਜ਼ਿਲ੍ਹਾ ਪੱਧਰ ਉੱਤੇ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਦੱਸਿਆ ਤਾਂ ਜੋ ਆਮ ਜਨਤਾ ਵਿੱਚ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਪਹੁੰਚਾਈ ਜਾ ਸਕੇ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ ਬਾਰੇ ਜਾਣੂ ਕਰਵਾਇਆ ਜਾ ਸਕੇ। ਇਸ ਦਿਵਸ ਨੂੰ ਮਨਾਉਣ ਦੇ ਸਬੰਧ ਵਿੱਚ ਜ਼ਿਲ੍ਹਾ ਅਤੇ  ਸੈਸ਼ਨ ਜੱਜ ਸਾਹਿਬ ਵੱਲੋਂ ਸ੍ਰੀ ਰਾਧਾ ਕ੍ਰਿਸ਼ਨ ਧਾਮ ਵਿਖੇ ਅਤੇ ਬਿਰਧ ਆਸ਼ਰਮ ਫਰੀਦਕੋਟ ਦੇ ਬਜ਼ੁਰਗਾਂ ਅਤੇ ਬੱਚਿਆਂ ਨਾਲ਼ ਇਹ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀਮਤੀ ਮੋਨਿਕਾ ਲਾਂਬਾ, ਸਿਵਲ ਜੱਜ ਸੀਨੀਅਰ ਡਵੀਜ਼ਨ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਅਜੀਤ ਪਾਲ ਸਿੰਘ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੀ ਮੌਕੇ ਤੇ ਮੌਜੂਦ ਸਨ। ਇਸ ਮੌਕੇ ਸੈਸ਼ਨਜ਼ ਜੱਜ ਸਾਹਿਬ ਨੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਗਰਮ ਕੱਪੜੇ ਅਤੇ ਫਲ਼ ਭੇਂਟ ਕੀਤੇ ਅਤੇ ਇਸ ਮੌਕੇ ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਵੱਲੋਂ ਪੇਟਿੰਗ ਮੁਕਾਬਲੇ ਅਤੇ ਰੰਗਦਾਰ ਦੀਵੇ ਅਤੇ ਰੰਗੋਲੀ ਬਣਾ ਕੇ ਜੱਜ ਸਾਹਿਬ ਦਾ ਸਵਾਗਤ ਕੀਤਾ ਗਿਆ, ਜਿਸ ਨੂੰ ਵੇਖ ਕੇ ਜੱਜ ਸਾਹਿਬ ਨੇ ਇਸ ਮੌਕੇ ਮੌਜੂਦ ਸਾਰੇ ਹਾਜ਼ਰੀਨ ਵਿਅਕਤੀਆਂ ਨੂੰ ਗ੍ਰੀਨ ਦਿਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਇਸ ਦੇ ਨਾਲ਼-ਨਾਲ਼ ਜੱਜ ਸਾਹਿਬ ਨੇ ਜ਼ਿਲ੍ਹਾ ਫਰੀਦਕੋਟ ਦੇ 97 ਲੀਗਲ ਲਿਟਰੇਸੀ ਕਲੱਬ ਵਾਲ਼ੇ ਸਕੂਲਾਂ, ਕਾਲਜਾਂ ਨੂੰ ਵੀ ਗ੍ਰੀਨ ਦਿਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਅਤੇ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਲੀਗਲ ਸਰਵਿਸਜ਼ ਦਿਵਸ ਮਨਾਉਣ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ਼-ਨਾਲ਼ ਜੱਜ ਸਾਹਿਬ ਨੇ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ, ਲੀਗਲ ਏਡ ਡਿਫੈਂਸ ਕੌਂਸਲ, ਸਥਾਈ ਲੋਕ ਅਦਾਲਤ ਅਤੇ ਮੀਡੀਏਸ਼ਨ ਸੈਂਟਰ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਮਿਤੀ 09 ਨਵੰਬਰ ਨੂੰ ਲੀਗਲ ਸਰਵਿਸਜ਼ ਦਿਵਸ ਵਜੋਂ ਮਨਾਉਣ ਬਾਰੇ ਵਿਸਥਾਰ ਸਹਿਤ ਦੱਸਿਆ ਅਤੇ ਇਸ ਦੇ ਨਾਲ਼-ਨਾਲ਼ ਸਕੱਤਰ ਸਾਹਿਬ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪੱਖੀ ਕਲਾਂ ਅਤੇ ਗੋਲੇਵਾਲ਼ਾ ਵਿਖੇ ਆਪ ਜਾ ਕੇ ਇਸ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰਾਂ ਦਾ ਆਯੋਜਨ ਕੀਤਾ ਅਤੇ ਲੀਗਲ ਲਿਟਰੇਸੀ ਗਤੀਵਿਧੀਆਂ ਨੂੰ ਮੁੱਖ ਮਹਿਮਾਨ ਵਜੋਂ ਵਾਚਿਆ ਅਤੇ ਬੱਚਿਆਂ ਨੂੰ ਸਨਮਾਨਿਤ ਕੀਤਾ।