09 ਸਤੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ  

ਫਤਹਿਗੜ੍ਹ ਸਾਹਿਬ, 08 ਅਗਸਤ : ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ -ਕਮ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਰੁਣ ਗੁਪਤਾ ਨੇ ਜਾਣਕਾਰੀ ਦਿੰਦਿਆਂ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਮਿਤੀ 09 ਸਤੰਬਰ  ਨੂੰ ਜਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਾਰੇ ਪ੍ਰਕਾਰ ਦੇ ਰਾਜ਼ੀਨਾਮੇ ਯੋਗ ਕੇਸ ਸਮਝੋਤੇ ਲਈ ਵਿਚਾਰੇ ਜਾਣਗੇ ਅਤੇ ਦੋਵੇਂ ਪਾਰਟੀਆਂ  ਦੇ ਆਪਸੀ ਸਹਿਮਤੀ ਨਾਲ ਕੇਸ ਸੁਲਝਾਉਣ ਦੀ ਕੋਸ਼ਿਸ ਕੀਤੀ ਜਾਵੇਗੀ।  ਸ੍ਰੀ ਅਰੁਣ ਗੁਪਤਾ ਨੇ ਹੋਰ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ ਜਿਲ੍ਹਾ ਪੱਧਰ ਤੇ ਨਿਆਂਇਕ ਅਧਿਕਾਰੀਆਂ, ਬੈਂਕ ਅਧਿਕਾਰੀਆਂ, ਬੀਮਾ ਅਧਿਕਾਰੀਆਂ, ਵਾਟਰ ਸਪਲਾਈ, ਪੀ.ਐਸ.ਪੀ.ਸੀ.ਐੱਲ, ਅਤੇ ਬੀ.ਐਸ.ਐਨ.ਐਲ. ਦੇ ਅਧਿਕਾਰੀਆਂ ਨਾਲ  ਮੀਟਿੰਗਾਂ ਕੀਤੀਆਂ ਗਈਆਂ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਕੇ ਆਮ ਪਬਲਿਕ ਨੂੰ ਫਾਈਦਾ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਪਬਲਿਕ ਨੂੰ ਵੀ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਵੱਧ ਤੋਂ ਵੱਧ ਫਾਈਦਾ ਉਠਾਉਣਾ ਚਾਹੀਦਾ ਹੈ ਕਿਉਂਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।