ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਨਵਜੋਤ ਸਿੱਧੂ ਨੇ ਕੀਤੀ ਮੁਲਾਕਾਤ 

ਪਟਿਆਲਾ 12 ਅਪ੍ਰੈਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨਾਂ ਦੀ ਨਾਲ ਪਟਿਆਲਾ 'ਚ ਮੁਲਾਕਾਤ ਕਰਕੇ ਨਵੀਂ ਚਰਚਾ ਛਿੜੀ। ਇਹ ਮੀਟਿੰਗ ਬੀਬੀ ਰਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਦੀ ਪਟਿਆਲਾ ਰਿਹਾਇਸ਼ ’ਤੇ ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਲਾਲ ਸਿੰਘ, ਸ਼ਮਸ਼ੇਰ ਸਿੰਘ ਦੁਲੋਂ, ਮਹਿੰਦਰ ਸਿੰਘ ਕੇਪੀ ਨੇ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂਆਂ ਵਲੋਂ ਪੰਜਾਬ ਦੇ ਹਲਾਤਾਂ ਤੇ ਅਗਲੀ ਰਣਨੀਤੀ ਬਾਰੇ ਚਰਚਾ ਕੀਤੀ ਗਈ ਹੈ। ਕਰੀਬ ਦੋ ਘੰਟੇ ਤੋਂ ਵੱਧ ਸਮਾਂ ਚੱਲੀ ਬੈਠਕ  ਤੋਂ ਬਾਅਦ ਕਾਂਗਰਸ ਪਾਰਟੀ ਚ ਕਈ ਤਰ੍ਹਾਂ ਦੀ ਚਰਚਾ ਛਿੜੀ ਹੈ। ਇਸ ਤੋਂ ਇਲਵਾ ਨਵਜੋਤ ਸਿੁੰਘ ਸਿੱਧੂ ਨੇ ਸਾਬਕਾ ਮੰਤਰੀ ਰਜੀਆ ਸੁਲਤਾਨਾ ਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨਾਲ ਵੀ ਮਿਲਣੀ ਕੀਤੀ ਗਈ। 

01