ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਵਿਧਾਇਕ ਰੁਪਿੰਦਰ ਹੈਪੀ 

  • ਹਲਕਾ ਵਿਧਾਇਕ ਨੇ "ਵੱਸਦਾ ਪੰਜਾਬ ਮੇਲੇ" ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ 
  • ਪਿੰਡ ਰਾਮਪੁਰ ਕਲਰਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਤੀਸਰਾ ਸ਼ਾਨਦਾਰ "ਵੱਸਦਾ ਪੰਜਾਬ ਮੇਲਾ"

ਬੱਸੀ ਪਠਾਣਾਂ, 02 ਅਕਤੂਬਰ : ਮੁੱਖ ਮੰਤਰੀ, ਸ. ਭਗਵੰਤ ਸਿੰਘ, ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਤੇ ਇਸ ਬਾਬਤ ਪੰਜਾਬੀ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਹਿਤ ਵੀ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਪਿੰਡ ਰਾਮਪੁਰ ਕਲਰਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਕਰਵਾਏ "ਵੱਸਦਾ ਪੰਜਾਬ ਮੇਲਾ" ਵਿਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੁੰਦੇ ਹੋਏ ਕੀਤਾ। ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਵੱਖੋ ਵੱਖ ਮੇਲੇ ਤੇ ਤਿਉਹਾਰ ਪੰਜਾਬੀਆਂ ਦੇ ਅਮੀਰ ਵਿਰਸੇ ਦਾ ਅਹਿਮ ਅੰਗ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਆਪਣੇ ਬੱਚਿਆਂ ਤੇ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਈਏ ਕਿਉਂਕਿ ਆਪਣੇ ਸੱਭਿਆਚਾਰ ਤੋਂ ਵਿਛੜ ਕੇ ਕੋਈ ਤਰੱਕੀ ਨਹੀਂ ਕਰ ਸਕਦਾ। ਪੰਜਾਬੀ ਜਿਥੇ ਆਪਣੀ ਬਹਾਦਰੀ ਕਾਰਨ ਦੁਨੀਆਂ ਭਰ ਵਿੱਚ ਜਾਣੇ ਜਾਂਦੇ ਹਨ ਉਥੇ ਹੀ ਗਿੱਧੇ ਤੇ ਭੰਗੜੇ ਦੀ ਗੂੰਜ ਵੀ ਦੁਨੀਆਂ ਭਰ ਵਿੱਚ ਸੁਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸੂਬਾ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਉਥੇ ਦੇ ਲੋਕ ਆਪਣੇ ਵਿਰਸੇ ਨਾਲ ਜੜ੍ਹੋ ਜੁੜੇ ਹੋਣ। ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਹਲਕਾ ਵਿਧਾਇਕ ਦਾ ਉਚੇਚੇ ਤੌਰ ਉੱਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕੌਂਸਲਰ ਰਾਜ ਪੂਰੀ, ਅਮਰਜੀਤ ਸਿੰਘ, ਰਾਜੀਵ ਕੁਮਾਰ ਵਾਲਮੀਕੀ, ਰਿੰਕੂ ਬਾਜਵਾ, ਰਵੀ ਗੁਪਤਾ, ਅਮਨ ਸਚਦੇਵਾ, ਐਡਵੋਕੇਟ ਹਰਮੇਲ ਸਿੰਘ, ਸਰਪੰਚ ਲਾਭ ਸਿੰਘ ਸਮੇਤ ਪਤਵੰਤੇ ਹਾਜ਼ਰ ਸਨ।