ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਰੁਪਿੰਦਰ ਸਿੰਘ  

  • ਹਲਕਾ ਵਿਧਾਇਕ ਨੇ ਪਿੰਡ ਕੋਟਲਾ ਬਡਲਾ ਵਿਖੇ ਕਰਵਾਏ ਫੁਟਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ
  • ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਫ਼ਤਹਿਗੜ੍ਹ ਸਾਹਿਬ, 30 ਜੁਲਾਈ : ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ, ਇਸੇ ਕੜੀ ਤਹਿਤ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕੇ। ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਪਿੰਡ ਕੋਟਲਾ ਬਡਲਾ ਵਿਖੇ ਕਰਵਾਏ ਫੁਟਬਾਲ ਟੂਰਨਾਮੈਂਟ ਵਿੱਚ ਹਾਜ਼ਰੀ ਲਗਵਾਉਂਦਿਆਂ ਕੀਤਾ। ਇਸ ਮੌਕੇ ਹਲਕਾ ਵਿਧਾਇਕ ਨੇ ਜਿਥੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਉਥੇ ਪਰਬੰਧਕਾਂ ਨੂੰ ਵੀ ਇਸ ਉਪਰਾਲੇ ਲਈ ਮੁਬਾਰਕਬਾਦ ਦਿੱਤੀ। ਹਲਕਾ ਵਿਧਾਇਕ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਜੇਕਰ ਨੌਜਵਾਨਾਂ ਨੂੰ ਸਹੀ ਸੇਧ ਦਿੱਤੀ ਜਾਵੇ ਤਾਂ ਉਹ ਵੱਡੀ ਤੋਂ ਵੱਡੀ ਚੁਣੋਤੀ ਦਾ ਸਾਹਮਣਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਸ਼ਕਤੀ ਨੂੰ ਸਹੀ ਦਿਸ਼ਾ ਵਿਖਾ ਕੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਨੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਵਾਸਤੇ ਕਈ ਯੋਜਨਾਵਾਂ ਉਲੀਕੀਆਂ ਹਨ ਜਿਸ ਤਹਿਤ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ 'ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣੀਆਂ ਅਤੇ ਖਿਡਾਰੀਆਂ ਨੂੰ ਆਪਣੀ ਪ੍ਰੈਕਟਿਸ ਕਰਨ ਵਾਸਤੇ ਡਾਇਟ ਖਰਚੇ ਵਿੱਚ ਵੀ ਵਾਧਾ ਕੀਤਾ ਹੈ। ਸ. ਹੈਪੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਮਾੜੀ ਸੰਗਤ ਦਾ ਸਾਥ ਛੱਡ ਕੇ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਨਾਲ ਜੁੜਨ ਅਤੇ ਸਮਾਜ ਵਿਰੋਧੀ ਅਨਸਰਾਂ ਬਾਰੇ ਪੁਲਿਸ ਨੂੰ ਸੂਚਨਾ ਦੇਣ ਤਾਂ ਜੋ ਉਨ੍ਹਾਂ ਨੂੰ ਸਹੀ ਅੰਜਾਮ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹਲਕੇ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।  ਇਸ ਮੌਕੇ ਵੱਡੀ ਗਿਣਤੀ ਪਿੰਡ ਵਾਸੀ ਤੇ ਪਤਵੰਤੇ ਮੌਜੂਦ ਸਨ।