ਕੋਟਕਪੁਰਾ ਗੋਲੀਕਾਂਡ ਮਾਮਲੇ ‘ਚ ਸਾਬਕਾ ਮੁੱਖ ਮੰਤਰੀ, ਪ੍ਰਧਾਨ ਬਾਦਲ, ਸੁਮੈਧ ਸੈਣੀ ਸਮੇਤ ਪੰਜ ਹੋਰਨਾਂ ਅਧਿਕਾਰੀਆਂ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਨੋਟਿਸ ਜਾਰੀ

ਫਰੀਦਕੋਟ, 06 ਮਾਰਚ : ਮਾਨਯੋਗ ਅਦਾਲਤ ਫਰੀਦਕੋਟ ਵੱਲੋਂ ਕੋਟਕਪੁਰਾ ਗੋਲੀਕਾਂਡ ਮਾਮਲੇ ‘ਚ ਪੇਸ਼ ਕੀਤੀ ਚਾਰਜਸ਼ੀਟ ਦੀ ਸੁਣਵਾਈ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਪੁਲਿਸ ਅਧਿਕਾਰੀ ਸੁਮੈਧ ਸਿੰਘ ਸੈਣੀ ਸਮੇਤ ਪੰਜ ਹੋਰਨਾਂ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਪੇਸ਼ ਕਰਨ ਲਈ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਮਾਮਲੇ ਵਿੱਚ ਐਸਆਈਟੀ ਨੇ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿੱਚ ਸੱਤ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਪੇਸ਼ ਕੀਤੀ ਸੀ। ਇਸ ਚਾਰਜਸ਼ੀਟ ਵਿੱਚ ਬਾਦਲ ਪਿਓ-ਪੁੱਤ ਅਤੇ ਸਾਬਕਾ ਡੀਜੀਪੀ ਸੈਣੀ ਸਮੇਤ ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਂ ਸ਼ਾਮਲ ਸਨ