ਹੁਣ ਟਵਿੱਟਰ, ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਜ਼ਿਲ੍ਹਾ ਚੋਣ ਦਫ਼ਤਰ ਨਾਲ ਕੀਤਾ ਜਾ ਸਕਦਾ ਹੈ ਰਾਬਤਾ

ਲੁਧਿਆਣਾ, 17 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਦੇ ਵੋਟਰ ਹੁਣ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਚੋਣ ਦਫ਼ਤਰ ਨੂੰ ਉਨ੍ਹਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਉਂਟਸ @DeoLDH, (twitter) @deoludhiana (Instagram) ਅਤੇ District Election Office, Ludhiana (Facebook) 'ਤੇ ਦੇ ਸਕਦੇ ਹਨ। ਸੋਸ਼ਲ ਮੀਡੀਆ ਪਲੇਟਫਾਰਮ ਦੀ ਨਿਗਰਾਨੀ ਕਰਨ ਵਾਲੀ ਇੱਕ ਸਮਰਪਿਤ ਟੀਮ ਮਹੱਤਵਪੂਰਨ ਸ਼ਿਕਾਇਤਾਂ/ਸੁਝਾਵਾਂ ਦੀ ਰਿਪੋਰਟ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ ਨੂੰ ਕਰੇਗੀ। ਮਹੱਤਵਪੂਰਨ ਸ਼ਿਕਾਇਤਾਂ ਸਬੰਧਤ ਅਧਿਕਾਰੀਆਂ ਨੂੰ ਭੇਜੀਆਂ ਜਾਣਗੀਆਂ ਅਤੇ ਇਨ੍ਹਾਂ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਲਈ ਇੱਕ ਢੁਕਵੀਂ ਵਿਧੀ ਤਿਆਰ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਨਾਗਰਿਕਾਂ ਨਾਲ ਰਾਬਤਾ ਰੱਖਣ ਦਾ ਇਹ ਇੱਕ ਬਿਹਤਰ ਮਾਧਿਅਮ ਹੈ ਜੋ ਅੱਜ ਕੱਲ੍ਹ ਵਿਆਪਕ ਤੌਰ 'ਤੇ ਵਰਤਿਆ ਜਾਂਦਾ ਹੈ ਅਤੇ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਕਰਨ ਲਈ ਇਸ ਵਿਧੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਵੋਟਰਾਂ ਨੂੰ ਲੋਕ ਸਭਾ ਚੋਣਾਂ ਲਈ ਵੋਟਿੰਗ ਵਾਲੇ ਦਿਨ 1 ਜੂਨ ਨੂੰ ਵੱਡੀ ਗਿਣਤੀ ਵਿੱਚ ਵੋਟ ਪਾ ਕੇ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ।