ਗਰਭਵਤੀ ਔਰਤਾਂ ਲਈ ਪੌਸ਼ਟਿਕ ਆਹਾਰ ਅਤੀ ਜ਼ਰੂਰੀ : ਡਾ ਦਵਿੰਦਰਜੀਤ ਕੌਰ

ਫਤਿਹਗੜ੍ਹ ਸਾਹਿਬ, 09 ਅਕਤੂਬਰ : ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾ ਰਹਿੰਦਿਆਂ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ "ਪ੍ਰਧਾਨ ਮੰਤਰੀ ਮਾਤ੍ਰੀਤਵ ਸੁਰੱਖਿਅਤ ਅਭਿਆਨ" ਮਨਾਇਆ ਜਾਂਦਾ ਹੈ ਤਾਂ ਕਿ ਜੱਚਾ ਬੱਚਾ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ ।ਇਸ ਕੜੀ ਤਹਿਤ ਅੱਜ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿਚ ਜਿਲ੍ਹੇ ਦੀਆਂ  ਸਿਹਤ ਸੰਸਥਾਵਾਂ ਵਿੱਚ "ਪ੍ਰਧਾਨ ਮੰਤਰੀ ਮਾਤ੍ਰੀਤਵ ਸੁਰੱਖਿਅਤ ਅਭਿਆਨ" ਤਹਿਤ ਗਰਭਵਤੀਆਂ ਦਾ ਵਿਸ਼ੇਸ਼ ਮੈਡੀਕਲ ਚੈਕਅੱਪ ਕਰਕੇ ਉਹਨਾ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਹੀਨੇ ਵਿੱਚ ਦੋ ਵਾਰ ਹਰੇਕ ਗਰਭਵਤੀ ਦਾ ਵਿਸ਼ੇਸ਼ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੈਂਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਗਨੈਂਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਜ਼ਿਲ੍ਹਾ ਹਸਪਤਾਲ ਵਿਖੇ ਇਸ ਅਭਿਆਨ ਤਹਿਤ ਲਗਾਏ ਗਏ ਵਿਸ਼ੇਸ਼ ਚੈੱਕਅਪ ਕੈਂਪ ਦੌਰਾਨ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਰਕਾਰੀ ਹਸਪਤਾਲ ਵਿਚ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ  ਅਤੇ ਉਹ ਆਪਣਾ ਜਣੇਪਾ ਸਰਕਾਰੀ ਸੰਸਥਾਂ ਵਿਚ ਹੀ ਕਰਵਾਉਣ । ਉਨ੍ਹਾ ਕਿਹਾ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੈਂਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਿਹਤ ਸਹੂਲਤਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ "ਜਨਨੀ ਸੁਰੱਖਿਆ ਯੋਜਨਾ" ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਤੇ ਔਰਤ ਰੋਗਾਂ ਦੇ ਮਾਹਰ ਡਾ ਅਨੁਵੀਰ ਕੌਰ ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਬੱਚਿਆਂ ਦੀ ਸਿਹਤ ਸੰਭਾਲ ਲਈ ਜਾਗਰੂਕ ਕੀਤਾ ਗਿਆ  ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾਕਟਰ ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਰਿਤਾ , ਡੀਪੀਐਮ ਕਸੀਤਿਜ਼ ਸੀਮਾ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ ,ਬਲਜੀਤ ਸਿੰਘ ਆਦਿ ਵੀ ਹਾਜਰ ਸਨ।