ਦੁਸਹਿਰਾ ਦੇ ਅਵਸਰ ਉੱਪਰ ਸ਼ਾਮ 6 ਵਜੇ ਤੋਂ ਰਾਤ 7 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ

  • ਸ਼ਾਮੀ 6 ਵਜੇ ਤੋਂ ਪਹਿਲਾਂ ਅਤੇ ਰਾਤ 7 ਵਜੇ ਤੋਂ ਬਾਅਦ ਪਟਾਕੇ ਚਲਾਉਣ 'ਤੇ ਹੋਵੇਗੀ ਸਖਤ ਮਨਾਹੀ-ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 23 ਅਕਤੂਬਰ : ਦੁਸਹਿਰਾ ਦਾ ਤਿਉਹਾਰ ਮਿਤੀ 24 ਅਕਤੂਬਰ 2023 ਨੂੰ ਮਨਾਇਆ ਜਾ ਰਿਹਾ ਹੈ। ਦੁਕਾਨਦਾਰ/ਲੋਕਾਂ ਵੱਲੋਂ ਪਟਾਖੇ ਵੇਚਣ ਲਈ ਅਣਅਧਿਕਾਰਤ ਤੌਰ ਤੇ ਭੰਡਾਰ ਕੀਤੇ ਜਾਂਦੇ ਹਨ ਜਿੰਨ੍ਹਾਂ ਨੂੰ ਵੇਚਣ ਨਾਲ ਕਈ ਵਾਰ ਮਨੁੱਖਤਾ ਦੀ ਜਾਨ/ਮਾਲ ਨੂੰ ਖਤਰਾ ਬਣਿਆ ਰਹਿੰਦਾ ਹੈ। ਇਸ ਸਬੰਧੀ ਪੰਜਾਬ ਸਰਕਾਰ ਉਦਯੋਗ ਵਿਭਾਗ ਅਤੇ ਵਣਜ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਮੁਤਾਬਿਕ ਦੁਸਹਿਰੇ ਦੇ ਤਿਊਹਾਰ ਲਈ ਪਟਾਖੇ ਚਲਾਉਣ ਲਈ ਸ਼ਾਮ 6 ਵਜੇ ਤੋਂ 7 ਵਜੇ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਨੂੰ ਮੁੱਖ ਰੱਖਦੇ ਹੋਏ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ 24 ਅਕਤੂਬਰ 2023 ਨੂੰ ਦੁਸਹਿਰੇ ਦੇ ਅਵਸਰ ਤੇ ਸ਼ਾਮ 6 ਤੋਂ ਸ਼ਾਮ 7 ਵਜੇ ਤੱਕ ਪਟਾਖੇ ਚਲਾਏ ਜਾ ਸਕਣਗੇ। ਸ਼ਾਮ 6 ਵਜੇ ਤੋਂ ਪਹਿਲਾ ਅਤੇ ਰਾਤ 7 ਵਜੇ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ ਤੇ ਪੂਰਨ ਮਨਾਹੀ ਹੋਵੇਗੀ।