ਸ਼੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠਾਂ ਦੇ ਭੋਗ ਪਾਏ ਗਏ। 

ਰਾਏਕੋਟ, 07 ਫਰਵਰੀ (ਚਮਕੌਰ ਸਿੰਘ ਦਿਓਲ) : ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਤੇ ਗੁਰਦੁਆਰਾ ਭਗਤ ਰਵਿਦਾਸ ਜੀ ਕਮੇਟੀ ਗੇਟ ਰਾਏਕੋਟ ਵਿਖੇ ਪ੍ਰਕਾਸ਼ ਕਰਵਾਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਬਿਕਰਮਜੀਤ ਸਿੰਘ ਖਾਲਸਾ ਹਾਜਰ ਹੋਏ। ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਬਿਕਰਮਜੀਤ ਸਿੰਘ ਖਾਲਸਾ ਦਾ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਆਈਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਮਾਗਮ ਦੇ ਅਖੀਰ ਵਿੱਚ ਚਰਨਜੀਤ ਸਿੰਘ ਬੱਬੂ ਸਾਬਕਾ ਕੌਂਸਲਰ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ।  ਇਸ ਮੌਕੇ ਕਮਲਜੀਤ ਵਰਮਾ ਕੌਂਸਲਰ ਹਰਪਾਲ ਸਿੰਘ ਸਾਬਕਾ ਕੌਂਸਲਰ ਅਤੇ ਪ੍ਰਬੰਧਕਾਂ ਵੱਲੋਂ ਸਤਨਾਮ ਸਿੰਘ ਪ੍ਰਧਾਨ ਮੇਵਾ ਸਿੰਘ ਮੀਤ ਪ੍ਰਧਾਨ ਗੁਰਨਾਮ ਸਿੰਘ ਜਨਰਲ ਸਕੱਤਰ ਮੱਘਰ ਸਿੰਘ ਮੀਤ ਪ੍ਰਧਾਨ ਜਸਵੀਰ ਸਿੰਘ ਖਜਾਨਚੀ ਪਰਤਾਪ ਸਿੰਘ ਸਕੱਤਰ ਸੂਬੇਦਾਰ ਜਗਮੋਹਨ ਸਿੰਘ, ਮਲਕੀਤ ਸਿੰਘ ਫੌਜੀ, ਭੀਮਾ ਸਿੰਘ, ਡਾ. ਗੁਰਦੀਪ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।