- ਪਿੰਡ ਪੱਖੋਂ ਕਲਾਂ 'ਚ ਪੌਦੇ ਲਾਏ
ਬਰਨਾਲਾ, 5 ਜੂਨ : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਮਿਸ਼ਨ ਲਾਈਫ ਤਹਿਤ ਵਿਸ਼ਵ ਵਾਤਾਵਰਨ ਦਿਵਸ ਸਪੋਰਟਸ ਕੈਂਪ ਦੇ ਸਹਿਯੋਗ ਨਾਲ ਪਿੰਡ ਪੱਖੋਂ ਕਲਾਂ ਵਿਖੇ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਯੂਥ ਅਫਸਰ ਮੈਡਮ ਓਮਕਾਰ ਸਵਾਮੀ ਨੇ ਸਾਰੇ ਨੌਜਵਾਨਾਂ ਨੂੰ ਵਾਤਾਵਰਨ ਸਬੰਧੀ ਜਾਗਰੂਕ ਰਹਿਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨਾ ਅੱਜ ਦੇ ਸਮੇਂ ਦੀ ਲੋੜ ਹੈ। ਪ੍ਰੋ. ਸ਼ਰਨਜੀਤ ਸਿੰਘ ਨੇ ਕਿਹਾ ਕਿ ਸਾਨੂੰ ਜਿਉਂਦੇ ਰਹਿਣ ਲਈ ਆਕਸੀਜਨ ਦੀ ਲੋੜ ਹੈ ਜੋ ਕਿ ਸਾਨੂੰ ਦਰੱਖਤਾਂ ਤੋਂ ਮਿਲਦੀ ਹੈ, ਇਸ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਪਿੰਡ ਵਿਚ ਲਗਭਗ 50 ਬੂਟੇ ਲਗਾਏ ਗਏ। ਕੈਂਪ ਪ੍ਰਧਾਨ ਪਰਮਜੀਤ ਸਿੰਘ ਪੰਮੀ ਨੇ ਕਿਹਾ ਕਿ ਵਾਤਾਵਰਨ ਬਚਾਉਣ ਲਈ ਪ੍ਰਦੂਸ਼ਣ ਘੱਟ ਕਰਨ ਲਈ ਜਿਨ੍ਹਾਂ ਹੋ ਸਕੇ, ਸਾਈਕਲ ਚਲਾਉਣਾ ਚਾਹੀਦਾ ਹੈ। ਇਸ ਨਾਲ ਜਿੱਥੇ ਆਪਾਂ ਵਾਤਾਵਰਨ ਨੂੰ ਬਚਾਉਣ ਵਿਚ ਯੋਗਦਾਨ ਪਾ ਸਕਦੇ ਹਾਂ, ਓਥੇ ਹੀ ਆਪਣੀ ਸਿਹਤ ਦੀ ਵੀ ਸੰਭਾਲ ਕਰਦੇ ਹਨ। ਇਸ ਮੌਕੇ ਅਮ੍ਰਿਤਪਾਲ ਸਿੰਘ, ਈਵੈਂਟ ਇੰਚਾਰਜ ਸੁਖਵਿੰਦਰ ਸਿੰਘ ਬੱਟੂ, ਜਸਵੰਤ ਸਿੰਘ ਕਾਕਾ ਰਾਸ਼ਟਰੀ ਯੁਵਾ ਵਲੰਟੀਅਰ ਨਵਰਾਜ ਸਿੰਘ, ਜਸਪ੍ਰੀਤ ਸਿੰਘ, ਜੀਵਨ ਸਿੰਘ, ਅੰਮ੍ਰਿਤ ਸਿੰਘ, ਬਲਜਿੰਦਰ ਕੌਰ, ਸਾਜਨ ਸਿੰਘ, ਜਗਦੀਸ਼ ਸਿੰਘ, ਸਾਬਕਾ ਸਰਪੰਚ ਮਹਿੰਦਰਪਾਲ ਸ਼ਰਮਾ, ਡਾ. ਸੁਖਵਿੰਦਰ ਸਿੰਘ ਪੱਖੋ, ਮੈਂਬਰ ਅਮਰਜੀਤ ਸਿੰਘ, ਨਿੱਕਾ ਸਿੰਘ, ਬਾਬਾ ਕੁਲਵੰਤ ਸਿੰਘ ਤੇ ਗੁਰਮੇਲ ਸਿੰਘ ਪੱਖੋਂ ਆਦਿ ਹਾਜ਼ਰ ਸਨ।