ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਪਿੰਡਾਂ ਵਿੱਚ ਕੈੰਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਜ਼ਮੀਨ ਵਿੱਚ ਜਜਬ ਕਰਨ ਦੇ ਤਰੀਕੇ ਦੱਸੇ

ਫਜਿਲਕਾ 13 ਸਤੰਬਰ : ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਸਕੂਲਾਂ ਅਤੇ ਪਿੰਡਾਂ ਵਿੱਚ ਜਾ ਕੇ ਬੱਚਿਆਂ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਸਗੋਂ ਇਸ  ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕਰ ਰਹੇ ਹਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ  ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਪਿੰਡ ਚੱਕ ਪੰਨੀ ਵਾਲਾ, ਸ਼ੇਰਗੜ੍ਹ, ਜੰਡ ਵਾਲਾ, ਚੱਕ ਜੰਡ ਵਾਲਾ, ਪੰਜਾਵਾਂ, ਚੱਕ ਪੰਨੀ ਵਾਲਾ, ਚੱਕ ਲਮੋਚੜ,ਚੱਕ ਤੋਤੀਆ  ਆਦਿ ਪਿੰਡਾਂ ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਲਈ ਜਾਗਰੂਕ ਕੀਤਾ ਅਤੇ  ਓਹਨਾ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਹੀ ਜਜਬ ਕਰਨ ਦੇ ਵੱਖ ਵੱਖ ਤਰੀਕੇ ਵੀ ਦੱਸੇ ਅਤੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵੱਖ ਵੱਖ ਸੰਦਾਂ ਦੀ ਵਰਤੋਂ ਬਾਰੇ ਵੀ ਦਸਿਆ ਅਤੇ ਕਿਹਾ ਕਿ ਪਰਾਲੀ ਨੂੰ ਨਾ ਸਾੜ ਕੇ ਮਿੱਟੀ ਵਿੱਚ ਹੀ ਜਜਬ ਕਰਨ ਨਾਲ ਜ਼ਮੀਨ ਹੋਰ ਵੀ ਉਪਜਾਊ ਹੁੰਦੀ ਹੈ। ਉਨ੍ਹਾਂ ਸਕੂਲ ਵਿਖੇ ਬੱਚਿਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ  ਉਹ ਆਪਣੇ ਮਾਪਿਆਂ ਰਿਸ਼ਤੇਦਾਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਕੀ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ। ਬੱਚਿਆਂ ਨੂੰ ਸ਼ਪਥ ਵੀ ਦਵਾਈ ਕੀ ਉਹ ਇਸ ਮੁਹਿੰਮ ਸਬੰਧੀ ਲੋਕਾਂ ਨੂੰ  ਵੱਧ ਤੋਂ ਵੱਧ ਨੂੰ ਜਾਗਰੂਕ ਕਰਨਗੇ ਤੇ ਵਾਤਾਵਰਣ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ, ਉਨ੍ਹਾਂ ਕਿਹਾ ਕੀ ਆਉਣ ਵਾਲੀ ਪੀੜੀ ਨੂੰ ਗੰਦਗੀ ਮੁਕਤ ਤੇ ਸ਼ੁੱਧ ਵਾਤਾਵਰਣ ਦੀ ਦੇਣ ਪਰਾਲੀ ਨੂੰ ਅੱਗ ਨਾ ਲਗਾ ਕੇ ਹੀ ਸੰਭਵ ਹੋ ਸਕੇਗੀ।