ਕਲਿਆਣਕਾਰੀ ਯੋਜਨਾਵਾ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਅਧਿਕਾਰੀ ਜ਼ਿੰਮੇਵਾਰੀ ਨਾਲ ਕੰਮ ਕਰਨ - ਹਰਜੋਤ ਬੈਂਸ

  • ਲੋਕਾਂ ਦੀਆਂ ਮੁਸ਼ਕਿਲਾ ਦੇ ਨਿਪਟਾਰੇ ਲਈ ਹਰਜੋਤ ਬੈਂਸ ਕੈਬਨਿਟ ਮੰਤਰੀ ਵੱਲੋਂ ਲੋਕ ਮਿਲਣੀ ਨਿਰੰਤਰ ਜਾਰੀ
  • ਹਰ ਐਤਵਾਰ ਹਲਕੇ ਦੇ ਲੋਕਾਂ ਨਾਲ ਰੂਬਰੂ ਹੋ ਰਹੇ ਹਨ ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ 13 ਅਗਸਤ : ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਹਰ ਐਤਵਾਰ ਉਲੀਕੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਵਿਧਾਇਕ, ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਆਮ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਿਲਾ ਦਾ ਨਿਪਟਾਰਾ ਤੇ ਸਮੱਸਿਆਵਾ ਦਾ ਢੁਕਵਾ ਹੱਲ ਕੀਤਾ ਜਾ ਰਿਹਾ ਹੈ। ਨਿਰੰਤਰ ਜਾਰੀ ਲੋਕ ਮਿਲਣੀ ਪ੍ਰੋਗਰਾਮ ਤਹਿਤ ਗੰਭੀਰਪੁਰ ਵਿੱਚ ਇਲਾਕੇ ਦੇ ਲੋਕਾਂ ਦੇ ਭਰਵਾ ਤੇ ਪ੍ਰਭਾਵਸ਼ਾਲੀ ਇਕੱਠ ਵਿੱਚ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਪੰਜਾਬ ਸਰਕਾਰ ਦੇ ਲੋਕਪੱਖੀ ਫੈਸਲਿਆਂ ਦੀ ਵੀ ਚਰਚਾ ਕੀਤੀ ਜਾਂਦੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਹਿੱਤ ਵਿਚ ਲਏ ਜਾ ਰਹੇ ਫੈਸਲਿਆਂ ਲਈ ਇਲਾਕਾ ਵਾਸੀਆਂ ਵੱਲੋਂ ਉਨ੍ਹਾਂ ਦਾ ਵਿਸ਼ੇਸ ਧੰਨਵਾਦ ਕੀਤਾ ਜਾ ਰਿਹਾ ਹੈ। ਅੱਜ ਗੰਭੀਰਪੁਰ ਵਿੱਚ ਹਰ ਐਤਵਾਰ ਦੀ ਤਰਾਂ ਸਵੇਰ ਤੋਂ ਹੀ ਇਲਾਕੇ ਦੇ ਲੋਕਾਂ ਦਾ ਭਰਵਾ ਤੇ ਪ੍ਰਭਾਵਸ਼ਾਲੀ ਇਕੱਠ ਹੋਇਆ ਅਤੇ ਆਮ ਲੋਕਾਂ ਵੱਲੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਸੀ, ਜਿਸ ਉਪਰੰਤ ਸ.ਬੈਂਸ ਸਬੰਧਿਤ ਵਿਭਾਗਾ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਦੇ ਢੁਕਵੇ ਹੱਲ ਕਰਨ ਲਈ ਨਿਰਦੇਸ਼ ਦੇ ਰਹੇ ਸਨ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਸਰਕਾਰ ਤੁਹਾਡੇ ਦੁਆਰ” ਪ੍ਰੋਗਰਾਮ ਉਲੀਕਿਆ ਹੈ, ਜਿਸ ਦਾ ਮਨੌਰਥ ਦੂਰ ਦੂਰਾਂਡੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਅਤੇ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਤੌਰ ਤੇ ਉਪ ਮੰਡਲ ਤੇ ਜਿਲ੍ਹਾ ਦਫਤਰ ਦੂਰ ਹੋਣ ਕਾਰਨ ਬਹੁਤ ਸਾਰੇ ਲੋਕ ਆਉਣ ਜਾਣ ਦੀ ਖੱਜਲ ਖੁਆਰੀ, ਸਮੇਂ ਦੀ ਘਾਟ ਕਾਰਨ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਉਣ ਤੋਂ ਵਾਝੇ ਰਹਿ ਜਾਂਦੇ ਹਨ, ਪ੍ਰੰਤੂ ਹੁਣ ਸਰਕਾਰ ਨੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਸੁਰੂ ਕਰਕੇ ਬੇਲੋੜੀ ਖੱਜਲ ਖੁਆਰੀ ਖਤਮ ਕਰਨ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਹਰ ਵੀਰਵਾਰ ਜਿਲ੍ਹੇ ਦੇ ਕਿਸੇ ਨਾ ਕਿਸੇ ਪਿੰਡ ਵਿੱਚ ਜਾ ਕੇ ਜਨਤਾ ਦੀਆਂ ਮੁਸ਼ਕਿਲਾ ਹੱਲ ਕਰਨ ਲਈ ਕੈਂਪ ਲਗਾਏ ਜਾਂਦੇ ਹਨ, ਜਿੱਥੇ ਡਿਪਟੀ ਕਮਿਸ਼ਨਰ ਤੇ ਜਿਲ੍ਹੇ ਦੇ ਵੱਖ ਵੱਖ ਵਿਭਾਗਾ ਦੇ ਅਧਿਕਾਰੀ, ਸਬੰਧਿਤ ਉਪ ਮੰਡਲ ਦੇ ਅਧਿਕਾਰੀ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਦੇ ਹਨ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਇਨ੍ਹਾਂ ਕੈਂਪਾਂ ਵਿੱਚ ਵੱਖ ਵੱਖ ਵਿਭਾਗਾਂ ਵੱਲੋ ਸਟਾਲ ਲਗਾ ਕੇ ਦਿੱਤੀ ਜਾਂਦੀ ਹੈ। ਸ.ਬੈਂਸ ਨੇ ਕਿਹਾ ਕਿ ਸਾਡੀ ਸਰਕਾਰ ਆਪਸੀ ਤਾਲਮੇਲ, ਮਿਲਵਰਤਨ ਤੇ ਲੋਕਾਂ ਵਿੱਚ ਭਾਈਚਾਰਕ ਸਾਝ ਦੀ ਹਮਾਇਤ ਕਰਦੀ ਹੈ ਤੇ ਇਸ ਲਈ ਪ੍ਰਸਾਸ਼ਨ ਦੇ ਅਧਿਕਾਰੀ ਉਸਾਰੂ ਭੂਮਿਕਾ ਨਿਭਾ ਰਹੇ ਹਨ। ਇਸ ਮੌਕੇ ਡਾ.ਸੰਜੀਵ ਗੌਤਮ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਰੋਹਿਤ ਕਾਲੀਆ ਟਰੱਕ ਯੂਨੀਅਨ ਪ੍ਰਧਾਨ, ਜਸਪਾਲ ਸਿੰਘ ਢਾਹੇ, ਸੋਹਣ ਸਿੰਘ ਬੈਂਸ, ਬਲਵਿੰਦਰ ਕੌਰ ਬੈਂਸ, ਰਾਕੇਸ ਕੁਮਾਰ ਮਹਿਲਮਾ, ਪ੍ਰਿੰ.ਰਾਮ ਗੋਪਾਲ, ਪੱਮੂ ਢਿੱਲੋਂ, ਸਰਬਜੀਤ ਸਿੰਘ ਭਟੋਲੀ, ਜਸਵਿੰਦਰ ਬਾਂਠ, ਨਿਤਿਨ ਪੁਰੀ, ਨਿਤਿਨ ਬਾਸੋਵਾਲ, ਅੰਕੁਸ਼ ਪਾਠਕ, ਬਬਲੂ ਬਾਸੋਵਾਲ, ਮਨੂੰ ਪੁਰੀ, ਸੁਰਿੰਦਰ ਥਲੂਹ ਆਦਿ ਹਾਜ਼ਰ ਸਨ।