ਲਹਿਰਾਗਾਗਾ ‘ਚ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ, ਦੋ ਜਖ਼ਮੀ 

ਲ਼ਹਿਰਾਗਾਗਾ, 14 ਜਨਵਰੀ : ਲਹਿਰਾਗਾਗਾ ਦੇ ਪਿੰਡ ਭਾਈ ਕੀ ਪਿਸ਼ੌਰ ‘ਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਅਤੇ ਦੋ ਦੇ ਗੰਭੀਰ ਜਖ਼ਮੀ ਹੋਣ ਦੀ ਖਬਰ। ਮਿਲੀ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਪੈਦਲ ਜਾ ਰਹੇ ਸਨ, ਜਿੰਨ੍ਹਾਂ ਨੂੰ ਵਰਨਾ ਗੱਡੀ ਨੇ ਕੁਚਲ ਦਿੱਤਾ, ਜਿਸ ਕਾਰਨ ਇੱਕ ਦੀ ਮੌਕੇ ਤੇ ਮੌਤ ਹੋ ਗਈ, ਦੋ ਗੰਭੀਰ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾਇਆ ਗਿਆ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘਢ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਮਨਜੀਤ ਸਿੰਘ ਨੇ ਦੱਸਿਆ ਕਿ ਨੌਜਵਾਨ ਲਖਵਿੰਦਰ ਸਿੰਘ, ਮਨਜਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਦਿਹਾੜੀ ਲਗਾ ਕੇ ਗੁੱਗਾ ਮਾੜੀ ਭਾਈ ਕੀ ਪਿਸ਼ੌਰ ਨੇੜੇ ਪੈਦਲ ਜਾ ਰਹੇ ਸਨ, ਕਿ ਪਿੱਛੈ ਤੋਂ ਆਈ ਇੱਕ ਤੇਜ਼ ਰਫਤਾਰ ਵਰਨਾ ਗੱਡੀ ਨੇ ਉਨ੍ਹਾਂ ਟੱਕਰ ਮਾਰ ਦਿੱਤੀ। ਥਾਣਾ ਸਦਰ ਮੁਖੀ ਲਹਿਰਾ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵਰਨਾ ਗੱਡੀ ਕਬਜ਼ੇ ਵਿਚ ਲੈ ਕੇ ਡਰਾਈਵਰ ਹਰਤਾਵਲ ਸਿੰਘ ਫੌਜੀ ਸੇਖੂਵਾਸ ਖ਼ਿਲਾਫ਼ ਪਰਚਾ ਦਰਜ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਲਹਿਰਾਗਾਗਾ ਵਿਖੇ ਤੀਜੇ ਦਿਨ ਲਗਾਤਾਰ ਇਹ ਹਾਦਸਾ ਵਾਪਰਿਆ ਹੈ। ਪਹਿਲਾਂ ਵੀ ਦੋ ਵੱਖ-ਵੱਖ ਹਾਦਸਿਆਂ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਤਿੰਨ ਜ਼ਖਮੀ ਹੋ ਚੁੱਕੇ ਹਨ।