ਆਜ਼ਾਦੀ ਦਿਹਾੜੇ ਨੂੰ ਸਮਰਪਿਤ ਆਨਲਾਈਨ ਕੁਇੱਜ਼ ਮੁਕਾਬਲਾ 15 ਅਗਸਤ ਨੂੰ

ਫਰੀਦਕੋਟ 14 ਅਗਸਤ : ਆਓ ਆਜ਼ਾਦ ਭਾਰਤ ਮਿਲ ਕੇ ਰੁਸ਼ਨਾਈਏ, ਇੱਕ ਕਦਮ ਮਜ਼ਬੂਤ ਲੋਕਤੰਤਰ ਵੱਲ ਹੋਰ ਵਧਾਈਏ ਦੇ ਤਹਿਤ ਭਾਰਤ ਦੇ ਚੋਣ ਕਮਿਸ਼ਨ ਵੱਲੋਂ 15 ਅਗਸਤ ਨੂੰ ਦੁਪਹਿਰ 12.00 ਵਜੇ ਦੇਸ਼ ਦੀ ਆਜ਼ਾਦੀ ਨੂੰ ਸਮਰਪਿਤ ਆਨਲਾਈਨ ਕੁਇੱਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਭਾਰਤ ਦੀ ਆਜ਼ਾਦੀ, ਭਾਰਤ ਦੇ ਸੰਵਿਧਾਨ ਅਤੇ ਭਾਰਤ ਦੇ ਚੋਣ ਕਮਿਸ਼ਨ ਨਾਲ ਸਬੰਧਤ ਸੁਆਲ ਪੁੱਛੇ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨਰ ਵੱਲੋਂ ਦੇਸ਼ ਦੀ ਆਜ਼ਾਦੀ ਨੂੰ ਸਮਰਪਿਤ 15 ਅਗਸਤ ਨੂੰ ਦੁਪਹਿਰ 12.00 ਵਜੇ ਆਨਲਾਈਨ ਕੁਇੱਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਭਾਰਤ ਦੀ ਆਜ਼ਾਦੀ, ਭਾਰਤ ਦੇ ਸੰਵਿਧਾਨ ਅਤੇ ਭਾਰਤ ਦੇ ਚੋਣ ਕਮਿਸ਼ਨ ਨਾਲ ਸਬੰਧਤ ਸੁਆਲ ਪੁੱਛੇ ਜਾਣਗੇ। ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਮੁਕਾਬਲੇ ਦੇ ਜੇਤੂਆਂ ਨੂੰ 1500/- ਰੁਪਏ, 1200/- ਰੁਪਏ ਅਤੇ 1000/- ਰੁਪਏ ਦਾ ਇਨਾਮ ਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੁਇੱਜ਼ ਮੁਕਾਬਲੇ ਵਿੱਚ ਭਾਗ ਲੈਣ ਲਈ 30 ਮਿੰਟ ਵਿੱਚ 50 ਸੁਆਲਾਂ ਦਾ ਜੁਆਬ ਦੇਣਾ ਹੋਵੇਗਾ। ਕੁਇੱਜ਼ ਮੁਕਾਬਲੇ ਦਾ ਲਿੰਕ 15 ਅਗਸਤ ਨੂੰ ਫੇਸਬੁੱਕ ਤੇ ਟਵਿੱਟਰ ਤੇ ਸਵੇਰੇ 11.50 ਵਜੇ ਸਾਂਝਾ ਕੀਤਾ ਜਾਵੇਗਾ। ਕੁਇੱਜ਼ ਨਿਰਧਾਰਤ ਸਮੇਂ ਅੰਦਰ ਹੀ ਪੂਰੇ ਕਰਨਾ ਹੋਵੇਗਾ ਅਤੇ 30 ਮਿੰਟਾਂ ਤੋਂ ਬਾਅਦ ਕੁਇੱਜ਼ ਜਮ੍ਹਾਂ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਨੰਬਰ ਬਰਾਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਜਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਇਸ ਆਨਲਾਈਨ ਕੁਇੱਜ਼ ਮੁਕਾਬਲੇ ਵਿੱਚ ਵਧ-ਚੜ੍ਹ ਕੇ ਭਾਗ ਲੈਣ।