ਪਿੰਡ ਗੋਰਖਨਾਥ ਦੇ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ (ਸਮਾਰਟ) ਸਕੂਲ ਕੁਲਰੀਆਂ (ਬੇਸ ਕੈਂਪ) ਨੂੰ 25 ਜੁਲਾਈ ਤੋਂ ਖੋਲ੍ਹਣ ਦੇ ਹੁਕਮ ਜਾਰੀ

ਮਾਨਸਾ, 24 ਜੁਲਾਈ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਉਪ ਮੰਡਲ ਮੈਜਿਸਟਰੇਟ ਬੁਢਲਾਡਾ ਦੀ ਸਿਫਾਰਿਸ਼ 'ਤੇ ਪਿੰਡ ਗੋਰਖਨਾਥ ਦੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ/ਪ੍ਰਾਈਵੇਟ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ (ਸਮਾਰਟ) ਸਕੂਲ ਕੁਲਰੀਆਂ (ਬੇਸ ਕੈਂਪ) ਨੂੰ 25 ਜੁਲਾਈ ਤੋਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਜਾਰੀ ਹੁਕਮਾਂ ਅਨੁਸਾਰ ਹੜ੍ਹਾਂ ਦੇ ਮੱਦੇਨਜ਼ਰ ਬੁਢਲਾਡਾ ਦੇ ਪਿੰਡ ਬੀਰੇਵਾਲਾ ਡੋਗਰਾ ਅਤੇ ਸਰਦੂਲਗੜ੍ਹ ਦੇ ਪਿੰਡ ਰੋੜਕੀ, ਸਾਧੂਵਾਲਾ,ਫੂਸਮੰਡੀ, ਖੈਰਾ ਖੁਰਦ ਅਤੇ ਸਰਦੂਲਗੜ੍ਹ ਦੇ ਸਰਕਾਰੀ ਸੈਕੰਡਰੀ ਸਕੂਲ ਲੜਕੇ ਵਿਚ 26 ਜੁਲਾਈ 2023 ਤੱਕ ਛੁੱਟੀ ਰਹੇਗੀ।