ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੁੱਖਣਵਾਲਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਕਰਵਾਇਆ

ਫਰੀਦਕੋਟ 3 ਨਵੰਬਰ : ਮੁੱਖ-ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਸ਼੍ਰੀ ਵਰਿੰਦਰ ਕੁਮਾਰ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 05.11.2023 ਤੱਕ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਵਿਜੀਲੈਂਸ ਬਿਊਰੋ, ਯੂਨਿਟ ਫਰੀਦਕੋਟ ਵੱਲੋਂ ਪਬਲਿਕ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਮਿਤੀ 03.11.2023 ਨੂੰ ਅੰਮ੍ਰਿਤਪਾਲ ਸਿੰਘ ਡੀ.ਐਸ.ਪੀ. ਵਿਜੀਲੈਂਸ ਬਿਊਰੋ, ਫਰੀਦਕੋਟ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੁੱਖਣਵਾਲਾ, ਜਿਲ੍ਹਾ ਫਰੀਦਕੋਟ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਕਰਵਾਇਆ ਗਿਆ।  ਇਸ ਸੈਮੀਨਾਰ ਵਿੱਚ ਸ਼੍ਰੀ ਅੰਮ੍ਰਿਤਪਾਲ ਸਿੰਘ ਡੀ.ਐਸ.ਪੀ. ਵਿਜੀਲੈਂਸ ਬਿਊਰੋ, ਫਰੀਦਕੋਟ ਤੋਂ ਇਲਾਵਾ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਯਸ਼ਵੰਤ ਕੁਮਾਰ, ਸਬ-ਇੰਸਪੈਕਟਰ ਸੰਦੀਪ ਸਿੰਘ, ਸ਼੍ਰੀ ਗੁਰਦਵਿੰਦਰ ਸਿੰਘ ਮੁੱਖ-ਅਧਿਆਪਕ ਨੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਭ੍ਰਿਸ਼ਟਾਚਾਰ ਵਿਰੋਧੀ ਭਾਸ਼ਣ ਦਿੱਤਾ ਗਿਆ ਅਤੇ ਵਿਜੀਲੈਂਸ ਵਿਭਾਗ ਵੱਲੋਂ ਕੀਤੇ ਜਾਂਦੇ ਭ੍ਰਿਸ਼ਟਾਚਾਰ ਵਿਰੋਧੀ ਕੰਮਾਂ ਬਾਰੇ ਵੇਰਵੇ ਸਹਿਤ ਦੱਸਿਆ ਗਿਆ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਸਿਰਜਣ ਲਈ ਵਿਜੀਲੈਂਸ ਵਿਭਾਗ ਦਾ ਸਹਿਯੋਗ ਕਰਨ ਲਈ ਪ੍ਰੇਰਤ ਕੀਤਾ ਗਿਆ।