ਭਾਸ਼ਾ ਵਿਭਾਗ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਗੋਪੀਚੰਦ ਆਰਯ ਮਹਿਲਾ ਕਾਲਜ ਅਬੋਹਰ ਵਿਖੇ ਸਾਹਿਤਕ ਕਾਰਜਸ਼ਾਲਾ ਦਾ ਆਯੋਜਨ

ਫਾਜਿਲਕਾ, 3 ਮਈ : ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਗੋਪੀਚੰਦ ਆਰਯ ਮਹਿਲਾ ਕਾਲਜ ਅਬੋਹਰ ਵਿਖੇ ਸਾਹਿਤਕ ਕਾਰਜਸ਼ਾਲਾ (ਕਵਿਤਾ) ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ ਅਤੇ ਕਵਿਤਾ ਦੀ ਵਿਧਾ ਬਾਰੇ ਤਕਨੀਕੀ ਜਾਣਕਾਰੀਆਂ ਹਾਸਲ ਕੀਤੀਆਂ ਅਤੇ ਆਪਣੀ ਕਵਿਤਾ ਕਲਾ ਨੂੰ ਪੇਸ਼ ਕੀਤਾ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਵਿਭਾਗੀ ਧੁਨੀ ਨਾਲ ਕੀਤੀ ਗਈ। ਸ. ਪਰਮਿੰਦਰ ਸਿੰਘ, ਖੋਜ ਅਫ਼ਸਰ, ਫ਼ਾਜ਼ਿਲਕਾ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਗਿਆ ਅਤੇ ਕਵਿਤਾ ਕਾਰਜਸ਼ਾਲਾ ਬਾਰੇ ਸੰਖੇਪ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਜ਼ਿਲ੍ਹਾ ਭਾਸ਼ਾ ਅਫ਼ਸਰ ਭੁਪਿੰਦਰ ਉਤਰੇਜਾ ਨੇ ਕਾਰਜਸ਼ਾਲਾ ਦੀ ਮਹੱਤਤਾ ਅਤੇ ਕਵਿਤਾ ਦੇ ਮਨੁੱਖੀ ਜੀਵਨ ਵਿੱਚ ਮਹੱਤਵ ਅਤੇ ਕਵਿਤਾ ਦੀ ਵਿਧਾ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।  ਇਸ ਤੋਂ ਬਾਅਦ ਵੱਖ-ਵੱਖ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਆਪਣੀ-ਆਪਣੀ ਕਵਿਤਾ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਉੱਘੇ ਕਵੀ ਡਾ. ਸੰਦੇਸ਼ ਤਿਆਗੀ, ਹਰਦੀਪ ਢਿੱਲੋਂ ਆਤਮਾ ਰਾਮ ਰੰਜਨ, ਸੰਜੀਵ ਨਵਲ ਜੀ ਨੇ ਆਏ ਹੋਏ ਵਿਦਿਆਰਥੀਆਂ ਨੂੰ ਕਵਿਤਾ ਦੀਆਂ ਬਰੀਕੀਆਂ ਅਤੇ ਤਕਨੀਕਾਂ ਬਾਰੇ ਭਰਪੂਰ ਗਿਆਨ ਦਿੱਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ, ਪ੍ਰਿੰਸੀਪਲ ਗੋਪੀਚੰਦ ਆਰਯ ਮਹਿਲਾ ਕਾਲਜ ਨੇ ਧੰਨਵਾਦ ਕੀਤਾ ਅਤੇ ਕਵਿਤਾ ਕੀ ਹੈ? ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਡਾ. ਤਰਸੇਮ ਸ਼ਰਮਾ, ਡਾ. ਕਿਰਨ ਗਰੋਵਰ, ਡਾ. ਸ਼ਕੁੰਤਲਾ ਮਿੱਢਾ ਸਮਾਗਮ ਦੇ ਅਖੀਰ ਵਿੱਚ ਆਏ ਹੋਏ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮਹਿਮਾਨਾ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿੱਖਿਆ ਵਿਭਾਗ ਤੋਂ ਅਧਿਆਪਕ ਦੀਪਕ ਕੰਬੋਜ, ਬਿਸੰਬਰ ਕੁਮਾਰ, ਡਾ. ਸੁਰਿੰਦਰ, ਸ਼੍ਰੀਮਤੀ ਹਰਮੀਤ ਮੀਤ, ਸੁਰਿੰਦਰ ਨਿਮਾਣਾ, ਸਰੋਜ ਰਾਣੀ, ਕਮਲੇਸ਼ ਰਾਣੀ ਨੀਤੂ ਬਾਲਾ ਅਤੇ ਭਾਸ਼ਾ ਵਿਭਾਗ ਤੋਂ ਰਮਨ ਕੁਮਾਰ, ਸੀਨੀਅਰ ਸਹਾਇਕ ਆਦਿ ਹਾਜ਼ਰ ਸਨ।