ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੌਹਲਾਂ ਵਿਖੇ ਨਗਰ ਕੀਰਤਨ ਸਜਾਇਆ

ਰਾਏਕੋਟ, 02 ਫਰਵਰੀ (ਚਮਕੌਰ ਦਿਓਲ) : ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਜੌਹਲਾਂ ਵਿਖੇ ਗੁਰਦੁਆਰਾ ਰਵਿਦਾਸ ਭਗਤ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਵਿਚਲੇ ਵੱਖ ਵੱਖ ਪੜਾਂਵਾਂ ਤੇ ਪੁੱਜਾ।ਜਿੱਥੇ ਨਗਰ ਨਿਵਾਸੀਆਂ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਹੋਇਆ ਸੀ ਅਤੇ ਵੱਡੀ ਗਿੱਣਤੀ ਵਿੱਚ ਸੰਗਤਾਂ ਵਾਹਿਗੁਰੂ ਜਾਪ ਕਰਦੀਆਂ ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸਨ। ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਲਈ ਨਗਰ ਨਿਵਾਸੀ ਸੰਗਤਾਂ ਵਲੋਂ ਲੰਗਰ ਆਦਿ ਵੀ ਲਗਾਏ ਗਏ ਸਨ। ਇਸ ਮੌਕੇ ਭਾਈ ਸੁਖਦੇਵ ਸਿੰਘ ਦੇ ਰਾਗੀ ਅਤੇ ਭਾਈ ਬਲਦੇਵ ਸਿੰਘ ਰਕਬਾ, ਜਤਿੰਦਰ ਸਿੰਘ ਰਕਬਾ ਅਤੇ ਹਰਦਜੀਪ ਸਿੰਘ ਸਵੱਦੀ ਕਲਾਂ ਦੇ ਢਾਡੀ ਜੱਥੇ ਵਲੋਂ ਭਗਤ ਰਵਿਦਾਸ ਭਗਤ ਜੀ ਦੇ ਜੀਵਨ ਨਾਲ ਸਬੰਧਤ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਹੋਰਨਾਂ ਤੋਂ ਇਲਾਵਾ ਡੇਰਾ ਮਹੰਤ ਬਾਬਾ ਰਾਮ ਦਾਸ ਜੌਹਲਾਂ, ਪ੍ਰਧਾਨ ਗੁਰਮੇਲ ਸਿੰਘ. ਸ਼ਿੰਦਰ ਸਿੰਘ, ਗੁਲਜਾਰ ਸਿੰਘ ਖਜਾਨਚੀ, ਨਿਰਭੈ ਸਿੰਘ, ਪ੍ਰਕਾਸ਼ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਜਗਜੀਤ ਸਿੰਘ, ਕੁਲਦੀਪ ਸਿੰਘ, ਜਗਜੀਤ ਸਿੰਘ, ਸੁਖਦੇਵ ਸਿੰਘ, ਬੁੱਧ ਸਿੰਘ, ਨਿਰਮਲ ਸਿੰਘ, ਜਸਪਾਲ ਸਿੰਘ, ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਅਰਸ਼ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।