ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ

ਲੁਧਿਆਣਾ, 02 ਫਰਵਰੀ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 03 ਫਰਵਰੀ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 02 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋੋਬਾਰ ਬਿਊਰੋ, ਲੁਧਿਆਣਾ ਸ਼੍ਰੀ ਅਮਿਤ ਕੁਮਾਰ ਪੰਚਾਲ (ਆਈ.ਏ.ਐਸ.) ਵੱਲੋ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਲਗਾਤਾਰ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਂਦਾ ਹੈ। ਭਲਕੇ ਲੱਗਣ ਵਾਲੇ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ ਉੱਘੀਆਂ ਕੰਪਨੀਆਂ ਵਲੋਂ ਇੰਟਰਵਿਊ ਲਈ ਸ਼ਮੂਲੀਅਤ ਕੀਤੀ ਜਾ ਰਹੀ ਹੈ ਜਿਨ੍ਹਾਂ ਵਿੱਚ ਜੀ.ਟੀ.ਬੀ. ਇੰਜੀਨੀਅਰ, ਭਾਰਤੀ ਐਕਸਾ ਲਾਈਫ ਇੰਸੋਰੈਂਸ, ਏ.ਕੇ. ਕਲੀਨਿਕ ਪ੍ਰਾਇਵੇਟ ਲਿਮਟਿਡ, ਬਜਾਜ ਫਾਇਨਾਂਸ, ਪੀ.ਵੀ.ਆਰ. ਸਿਨੇਮਾ ਸ਼ਾਮਲ ਹਨ। ਇਸ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ  ਅਤੇ ਘੱਟ ਤੋਂ ਘੱਟ ਯੋਗਤਾ 12ਵੀ, ਆਈ.ਟੀ.ਆਈ. ਡਿਪਲੋਮਾ ਹੋਲਡਰ, ਗ੍ਰੈਜੂਏਸ਼ਨ (ਹੋਟਲ ਪ੍ਰੰਬਧਨ ਅਤੇ ਹੋਰ) ਪੋਸਟ ਗ੍ਰੈਜੂਏਸ਼ਨ (ਐਮ.ਬੀ.ਏ. ਅਤੇ ਹੋਰ)  ਪਾਸ ਕੀਤਾ ਹੋਵੇ ਭਾਗ ਲੈ ਸਕਦੇ ਹਨ। ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਜਾਣਕਾਰੀ ਦਿੰਦੇ ਹੋਏ ਉਮੀਦਵਾਰ ਨੂੰ ਅਪੀਲ ਕੀਤੀ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (2 ਫੋਟੋ ਕਾਪੀਆਂ) ਲੈ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਵਿਦਿਆਰਥੀ, ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਆਪਣਾ ਨਾਮ ਰਜਿਸਟਰ ਕਰਵਾਉਣਾ ਚਾਹੁੰਦੇ ਹਨ ਤਾਂ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਪਹੁੰਚ ਕਰਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰ: 77400-01682 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।