ਫੇਰੂਰਾਈਂ ਵਿਖੇ ਸ਼ਹੀਦੀ ਦਿਹਾੜੇ ਤੇ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 25 ਦਸੰਬਰ (ਚਮਕੌਰ ਸਿੰਘ ਦਿਓਲ) : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ,ਬਾਬਾ ਜੁਝਾਰ ਸਿੰਘ ਜੀ,ਬਾਬਾ ਜ਼ੋਰਾਵਰ ਸਿੰਘ ਜੀ,ਬਾਬਾ ਫਤਿਹ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਸਿੰਘ-ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਰਾਏ ਪੱਤੀ ਪਿੰਡ ਫੇਰੂਰਾਈਂ ਵਿਖੇ ਦੋ ਰੋਜ਼ਾ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਧਾਰਮਿਕ ਸਮਾਗਮ ਦੇ ਪਹਿਲੇ ਦਿਨ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਕੌਮ ਲਈ ਕੀਤੀਆਂ ਅਦੁੱਤੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਚਾਰ ਸਾਹਿਬਜ਼ਾਦਿਆਂ ਨੇ ਮੁਗਲਾਂ ਨਾਲ ਟਾਕਰਾ ਲੈਂਦਿਆਂ ਸ਼ਹੀਦੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਜਬਰ ਜ਼ੁਲਮ ਦੇ ਖਿਲਾਫ਼ ਅਵਾਜ਼ ਚੁੱਕਣੀ ਚਾਹੀਦੀ ਹੈ ਅਤੇ ਬੱਚਿਆਂ ਨੂੰ ਸਿੰਘ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਅਤੇ ਸਿੱਖ ਇਤਿਹਾਸ ਬਾਰੇ ਜਾਣੂੰ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਤੋਂ ਇਲਾਵਾ ਗਿਆਨੀ ਜੀਵਾ ਸਿੰਘ ਸਮਸਤਪੁਰ,ਕਵੀਸਰ ਗੁਰਸਰਨ ਸਿੰਘ ਜਾਗੋ ਲਹਿਰ,ਕਥਾਵਾਚਕ ਗੁਰਚੇਤ ਸਿੰਘ ਨੇ ਸਾਕਾ ਸਰਹੰਦ ਅਤੇ ਚਮਕੋਰ ਦੀ ਗੜ੍ਹੀ ਦੇ ਸ਼ਹੀਦਾਂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਚਾਣਨਾ ਪਾਇਆ। ਇਸ ਮੌਕੇ ਪ੍ਰਧਾਨ ਗੁਰਦੀਪ ਸਿੰਘ ਰਾਏ,ਬਾਬਾ ਦਰਸ਼ਨ ਸਿੰਘ,ਗੁਰਮੀਤ ਸਿੰਘ,ਇਕਬਾਲ ਸਿੰਘ ਗੁਲਾਬ,ਹਾਕਮ ਸਿੰਘ,ਬਲਵਿੰਦਰ ਸਿੰਘ,ਬੇਅੰਤ ਸਿੰਘ,ਬਲਵੀਰ ਸਿੰਘ,ਪਰਮਜੀਤ ਸਿੰਘ, ਖਜਾਨਚੀ ਗੁਰਮੀਤ ਸਿੰਘ ਰਾਏ, ਹਾਕਮ ਸਿੰਘ, ਬਲਵਿੰਦਰ ਸਿੰਘ,ਬੇਅੰਤ ਸਿੰਘ,ਬਲਵੀਰ ਸਿੰਘ,ਜਗਰਾਜ ਸਿੰਘ,ਜੱਗਾ ਸਿੰਘ,ਪਰਮਜੀਤ ਸਿੰਘ,ਹਰਦੀਪ ਸਿੰਘ,ਅਮਨਦੀਪ ਸਿੰਘ,ਕੁਲਦੀਪ ਸਿੰਘ,ਮਨੂ ਗਿੱਲ ਅਤੇ ਕੋਮਲਪ੍ਰੀਤ ਸਿੰਘ ਹਾਜ਼ਰ ਸਨ।