ਕ੍ਰਿਸ਼ੀ ਵਿਗਿਆਨ ਕੇਂਦਰ ਫ਼ਤਿਹਗੜ੍ਹ ਸਾਹਿਬ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਟ੍ਰੇਨਿੰਗ ਦਾ ਆਯੋਜਨ

ਫਤਹਿਗੜ੍ਹ ਸਾਹਿਬ, 9 ਅਕਤੂਬਰ : ਪੀ.ਏ.ਯੂ. ਦੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਤਿਹਗੜ੍ਹ ਸਾਹਿਬ ਵਿਖੇ ਪਰਾਲੀ ਦੀ ਸਾਂਭ ਸੰਭਾਲ ਸੰਬਧੀ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਵਿਚ ਪਰਾਲੀ ਸੰਭਾਲਨ ਵਾਲੀਆਂ ਮਸ਼ੀਨਾਂ ਦੇ ਲਾਭਪਾਤਰੀ-ਕਿਸਾਨ ਉਤਪਾਦਕ ਸੰਗਠਨ, ਰਜਿਸਟਰਡ ਕਿਸਾਨ ਸਮੂਹ ਅਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ  60 ਤੋ ਵੱਧ ਕਿਸਾਨ ਵੀਰਾਂ ਅਤੇ ਬੀਬੀਆਂ ਨੇ ਭਾਗ ਲਿਆ। ਇਸ ਟ੍ਰੇਨਿੰਗ ਵਿੱਚ ਡਾ. ਵਿਪਨ ਕੁਮਾਰ ਰਾਮਪਾਲ, ਸਹਿਯੋਗੀ ਡਾਇਰੈਕਟਰ (ਸਿਖਲਾਈ) ਨੇ ਇੱਕਠ ਨੂੰ ਸੰਬੋਧਿਤ ਕਰਦਿਆਂ ਕਿਸਾਨ ਵੀਰਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਪਰਾਲੀ ਦੀ ਸਾਂਭ ਸੰਭਾਲ ਦੀ ਵਰਤੋਂ ਲਈ ਪੀ.ਏ.ਯੂ ਵੱਲੋਂ ਸਿਫਾਰਸ਼ ਮਸ਼ੀਨਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਤਿਹਗੜ੍ਹ ਸਾਹਿਬ ਦੇ ਮਾਹਿਰਾਂ ਨੇ ਤਕਨੀਕੀ ਸੈਸ਼ਨ ਵਿੱਚ ਖੇਤੀ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ . ਅਜੈ ਕੁਮਾਰ, ਸਹਾਇਕ ਪੋ੍ਰਫੈਸਰ (ਭੂਮੀ ਵਿਗਿਆਨ) ਨੇ ਖਾਦਾਂ ਦੇ ਸੁਚੱਜੇ ਪ੍ਰਬੰਧ ਅਤੇ ਮਿੱਟੀ ਦੀ ਜਾਂਚ ਬਾਰੇ ਚਾਨਣਾ ਪਾਇਆ।ਡਾ. ਅਰਵਿੰਦ ਪ੍ਰੀਤ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਸਬਜ਼ੀਆਂ ਦੀ ਕਾਸ਼ਤ ਵਿੱਚ ਪਰਾਲੀ ਦੀ ਵਰਤੋਂ ਅਤੇ ਪੌਸ਼ਟਿਕ ਬਗੀਚੀ ਬਾਰੇ ਜਾਣਕਾਰੀ ਦਿੱਤੀ।ਡਾ. ਰੀਤ ਵਰਮਾ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਬੀਜ ਸੋਧ ਦੀ ਮਹਤੱਤਾ ਅਤੇ ਫਸਲਾਂ ਵਿਚ ਕੀਟ ਪ੍ਰਬਧਨ ਅਤੇ ਬਿਮਾਰੀਆਂ ਬਾਰੇ ਦੱਸਿਆ। ਡਾ. ਜੀ. ਪੀ. ਐਸ. ਸੇਠੀ, ਸਹਾਇਕ ਪ੍ਰੋਫੈਸਰ (ਪਸ਼ੂ ਪਾਲਣ) ਨੇ ਪਸ਼ੂਆਂ ਲਈ ਪਰਾਲੀ ਤੋਂ ਤਿਆਰ ਕੀਤੀ ਖੁਰਾਕ ਬਾਰੇ ਅਤੇ ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।ਡਾ. ਮਨੀਸ਼ਾ ਭਾਟਿਆ, ਸਹਾਇਕ ਪੋ੍ਰਫੈਸਰ (ਗ੍ਰਹਿ ਵਿਗਿਆਨ) ਨੇ ਪਰਾਲੀ ਦੀ ਵਰਤੋਂ ਨਾਲ ਘਰੇਲੂ ਸਜਾਵਟੀ ਸਮਾਨ ਤਿਆਰ ਕਰਨ ਬਾਰੇ ਜਾਣਕਾਰੀ ਦਿੱਤੀ।ਇਸ ਟ੍ਰੇਨਿੰਗ ਵਿਚ ਆਏ ਕਿਸਾਨ ਵੀਰ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਫਸਲੀ ਵਿਭਿੰਨਤਾ ਨੂੰ ਵੇਖ ਕੇ ਬਹੁਤ ਉਤਸ਼ਾਹਿਤ ਹੋਏ। ਇਸ ਪ੍ਰੋਗਾਮ ਵਿੱਚ ਡਾ. ਰੰਗੀਲ ਸਿੰਘ, ਮੁੱਖ ਖੇਤੀਬਾੜੀ ਅਫਸਰ, ਫ਼ਤਿਹਗੜ੍ਹ ਸਾਹਿਬ ਵੀ ਸ਼ਾਮਿਲ ਹੋਏ। ਡਾ. ਵਿਪਨ ਕੁਮਾਰ ਰਾਮਪਾਲ, ਸਹਿਯੋਗੀ ਡਾਇਰੈਕਟਰ, ਕੇ.ਵੀ.ਕੇ. ਫ਼ਤਿਹਗੜ੍ਹ ਸਾਹਿਬ ਨੇ ਸਾਰੇ ਕਿਸਾਨ ਵੀਰਾਂ ਦਾ ਧੰਨਵਾਦ ਕੀਤਾ।