ਜ਼ਿਲ੍ਹਾ ਰੋਜ਼ਗਾਰ ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ

ਲੁਧਿਆਣਾ, 28 ਫਰਵਰੀ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ  ਵਿਖੇ  ਭਲਕੇ ਪਹਿਲੀ ਮਾਰਚ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ, ਲੁਧਿਆਣਾ ਸ਼੍ਰੀ ਅਮਿਤ ਕੁਮਾਰ ਪੰਚਾਲ (ਆਈ.ਏ.ਐਸ.) ਵੱਲੋੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਂਦਾ ਹੈ। ਭਲਕੇ ਲੱਗਣ ਵਾਲੇ ਰੋਜ਼ਗਾਰ ਕੈਂਪ ਮੌਕੇ ਭਾਰਤ ਪੇਅ, ਐਮ ਲੋਨ ਮਸ਼ੀਨ, ਭਾਰਤੀ ਏਅਰਟੈਲ, ਪੀ.ਵੀ.ਆਰ. ਸਿਨੇਮਾ, ਸਾਂਝ ਕੰਟਰੋਲ ਰੂਮ, ਆਧਾਨ ਸਲਿਊਸ਼ਨ ਆਦਿ ਕੰਪਨੀਆਂ ਇੰਟਰਵਿਊ ਲੈਣ ਆ ਰਹੀਆਂ ਹਨ। ਇਸ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 40 ਸਾਲ ਹੋਵੇ  ਅਤੇ ਘੱਟ ਤੋਂ ਘੱਟ ਯੋਗਤਾ 10ਵੀ,12ਵੀ, ਗ੍ਰੈਜੂਏਸ਼ਨ ਜਾਂ ਡਿਪਲੋਮਾ ਪਾਸ ਕੀਤਾ ਹੋਵੇ। ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਚਾਹਵਾਨ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (3 ਫੋਟੋ ਕਾਪੀਆਂ) ਦੇ ਨਾਲ ਕੈਂਪ ਵਿੱਚ ਸ਼ਿਰਕਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਮੀਦਵਾਰ ਆਪਣਾ ਨਾਮ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਰਜਿਸਟਰ ਕਰਵਾਉਣਾ ਚਾਹੁੰਦੇ ਹੋਣੋ ਤਾਂ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਸੰਪਰਕ ਕਰਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰ: 77400-01682 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।