ਵਿਸ਼ਵ ਰੈੱਡ ਕਰਾਸ ਦਿਵਸ ਨੂੰ ਸਮਰਪਿਤ ਸਰਕਾਰੀ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ

ਰੂਪਨਗਰ, 08 ਮਈ : ਵਿਸ਼ਵ ਰੈੱਡ ਕਰਾਸ ਦਿਵਸ ਨੂੰ ਮੁੱਖ ਰੱਖਦਿਆਂ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸੰਦੇਸ਼ ਵਜੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਕੂਲ ਵਿੱਚ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.ਸੈ.) ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਕਿਹਾ ਕਿ ਅੰਤਰਰਾਸ਼ਟਰੀ ਰੈਡ ਕਰਾਸ ਦੇ ਬਾਨੀ ਸਰ ਜੀਨ ਹੈਨਰੀ ਡਿਊਨਾ ਦਾ ਜਨਮ ਦਿਹਾੜਾ 8 ਮਈ ਨੂੰ ਪੂਰੀ ਦੁਨੀਆ ਵਿੱਚ ਵਿਸ਼ਵ ਰੈਡ ਕਰਾਸ ਦਿਵਸ ਦੇ ਤੌਰ ‘ਤੇ ਮਨਾਇਆ ਜਾਂਦਾ ਹੈ। ਇਸ ਮੌਕੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਹਰੇਕ ਵਿਦਿਆਰਥੀ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਤਾਂ ਜੋ ਭਵਿੱਖ ਵਿੱਚ ਅਜਿਹੇ ਮੁਕਾਬਲਿਆਂ ਵਿੱਚ ਹੋਰ ਵੱਧ ਚੜ ਕੇ ਹਿੱਸਾ ਲੈਣ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ (ਸੀ.ਸੈ.) ਸ. ਸੁਰਿੰਦਰਪਾਲ ਸਿੰਘ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸ਼੍ਰੀਮਤੀ ਸੰਦੀਪ ਕੌਰ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਸਕੂਲ਼ ਦਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।