ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਥ ਇਕੱਠ 16 ਨਵੰਬਰ 

ਮੁੱਲਾਂਪੁਰ ਦਾਖਾ, 14 ਨਵੰਬਰ (ਸਤਵਿੰਦਰ  ਸਿੰਘ ਗਿੱਲ) : ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਾਭਾ ਚੌਂਕ ਵਿੱਚ ਲੱਗੇ ਸਰੂਪ ਦੇ ਬਿਲਕੁਲ ਸਾਹਮਣੇ "ਸਰਾਭਾ ਪੰਥਕ ਮੋਰਚਾ" ਸਥਾਨ ਵਿਖੇ 16 ਨਵੰਬਰ ਦਿਨ ਵੀਰਵਾਰ ਨੂੰ ਪੰਥ ਇਕੱਠ ਕੀਤਾ ਜਾਵੇਗਾ। ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਆਗੂ ਬਲਦੇਵ ਸਿੰਘ ਦੇਵ ਸਰਾਭਾ, ਕੁਲਜੀਤ ਸਿੰਘ ਭੰਮਰਾ ਨੇ ਆਖਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਚੱਲ ਰਿਹਾ ਕੌਮੀ ਇਨਸਾਫ ਮੋਰਚੇ ਦੇ ਜੁਝਾਰੂ ਆਗੂ ਸ਼ਹੀਦੇ ਆਜ਼ਮ ਸਰਦਾਰ ਕਰਤਾਰ ਸਿੰਘ ਸਰਾਭਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚ ਰਹੇ ਹਨ। ਜਿਨਾਂ ਵਿੱਚੋਂ ਭਾਈ ਜਗਤਾਰ ਸਿੰਘ ਹਵਾਰਾ ਦੇ ਸਤਿਕਾਰਯੋਗ ਪਿਤਾ ਗੁਰਚਰਨ ਸਿੰਘ ਹਵਾਰਾ, ਜਸਪਾਲ ਸਿੰਘ ਹੇਰਾਂ, ਭਾਈ ਪਾਲ ਸਿੰਘ ਫਰਾਂਸ, ਜਥੇਦਾਰ ਰਾਜ ਸਿੰਘ ਰਾਜਾ, ਐਡਵੋਕੇਟ ਦਲਸ਼ੇਰ ਸਿੰਘ, ਮਾਸਟਰ ਦਰਸ਼ਨ ਸਿੰਘ ਰਕਬਾ,ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਦੀਪ ਸਿੰਘ ਬਠਿੰਡਾ ਤੋਂ ਇਲਾਵਾ "ਫਿਕਰ ਮੰਦ ਪੰਜਾਬ" ਜਥੇਬੰਦੀ ਦੇ ਪ੍ਰਧਾਨ ਕਮਲਜੀਤ ਸਿੰਘ ਬਰਾੜ ਸਰਦਾ ਦੇ ਫੁੱਲ ਭੇਟ ਕਰਨ ਲਈ ਪਹੁੰਚਣਗੇ। ਉਹਨਾਂ ਨੇ ਆਖਰ ਵਿੱਚ ਆਖਿਆ ਕਿ ਸੰਗਤਾਂ ਨੂੰ ਅਪੀਲ ਕਿ  ਪੰਥ ਇਕੱਠ ਵਿੱਚ ਹਾਜ਼ਰੀ ਜਰੂਰ ਭਰਨ ਤਾਂ ਜੋ ਸਮੁੱਚੀ ਕੌਮ ਦੀਆਂ ਹੱਕੀ ਮੰਗਾਂ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਨਾਲ ਸਬੰਧਤ ਮੰਗਾਂ ਜਲਦ ਪੂਰੀਆਂ ਕਰਵਾਈਆਂ ਜਾ ਸਕਣ। ਇਸ ਮੌਕੇ ਮਨਜੀਤ ਸਿੰਘ ਸਰਾਭਾ, ਅਨਿਲ ਕੁਮਾਰ ਰਵੀ ਲਲਤੋਂ, ਤਰਸੇਮ ਸਿੰਘ ਸਰਾਭਾ,ਬਲਦੇਵ ਸਿੰਘ ਈਸ਼ਨਪੁਰ, ਕੁਲਦੀਪ ਸਿੰਘ ਕਿਲਾ ਰਾਏਪੁਰ, ਕਰਮਜੀਤ ਸਿੰਘ ਅੱਬੂਵਾਲ, ਅੱਛਰਾ ਸਿੰਘ ਸਰਾਭਾ ਮੋਟਰਜ ਵਾਲੇ ਆਦ ਹਾਜ਼ਰ ਸਨ।