ਸੀਨੀਅਰ ਸੈਕੰਡਰੀ ਸਕੂਲ ਵਿੱਚ ਮਾਪੇ -ਅਧਿਆਪਕ ਮਿਲਣੀ ਕਰਵਾਈ ਗਈ।

ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫੂਲ ਟਾਊਨ ਵਿੱਚ ਸਿੱਖਿਆ ਵਿਭਾਗ ਦੀ ਹਦਾਇਤ ਤੇ ਪਿ੍ੰਸੀਪਲ ਰੇਖਾ ਰਾਣੀ ਜੀ ਦੀ ਯੋਗ ਅਗਵਾਈ ਅਤੇ ਭਾਰਤੀ ਫਾਊਂਡੇਸ਼ਨ (ਲੁਧਿ:) ਦੇ ਸਹਿਯੋਗ ਨਾਲ ਸਕੂਲ ਵਿੱਚ ਸਾਦੇ ਪਰ ਪ੍ਰਭਾਵਸ਼ਾਲੀ ਤਰੀਕੇ ਨਾਲ ਮਾਪੇ ਅਧਿਆਪਕ ਮਿਲਣੀ ਦਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਬੱਚਿਆਂ ਦੇ ਭਵਿੱਖ ਅਤੇ ਪ੍ਰਦਰਸ਼ਨ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਇਸ ਮਿਲਣੀ ਵਿੱਚ ਭਾਰਤੀ ਫਾਊਂਡੇਸ਼ਨ ਵੱਲੋਂ ਪ੍ਰਦੀਪ ਕੁਮਾਰ ਅਤੇ ਅਮਰਜੀਤ ਸਿੰਘ ਨੇ ਮਾਤਾ ਪਿਤਾ ਨੂੰ ਬੱਚਿਆਂ ਦੇ ਸਰੀਰਕ,ਮਾਨਸਿਕ ਅਤੇ ਬੌਧਿਕ ਵਿਕਾਸ ਦੇ ਬਾਰੇ ਦੱਸਿਆ ਗਿਆ ਤਾਂ ਜੋ ਮਾਪੇ ਆਪਣੇ ਬੱਚਿਆਂ ਨੂੰ ਹੋਰ ਵੀ ਬਿਹਤਰ ਢੰਗ ਨਾਲ ਸਮਝ ਸਕਣ। ਪ੍ਰਿੰਸੀਪਲ ਰੇਖਾ ਰਾਣੀ ਜੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਹੋਰ ਵੀ ਆਕਰਸ਼ਿਤ ਕਰਨ ਲਈ ਨਵੀਂ ਵਿਧੀ *ਸਟਾਰ ਚਾਰਟ* ਸ਼ੁਰੂ ਕੀਤੀ ਜਾ ਰਹੀ ਹੈ ਜਿਸ ਵਿੱਚ ਅੰਕਾਂ ਦੇ ਆਧਾਰ ਤੇ ਗੋਲਡਨ,ਸਿਲਵਰ,ਗਰੀਨ ਅਤੇ ਰੈੱਡ ਸਟਾਰ ਦਿੱਤੇ ਜਾਣਗੇ ਇਸ ਤਰੀਕੇ ਨਾਲ ਵਿਦਿਆਰਥੀਆਂ ਦੇ ਪ੍ਰਦਰਸ਼ਨ ਦਾ ਪਤਾ ਲੱਗੇਗਾ। ਇਸ ਦੌਰਾਨ ਬੱਚਿਆਂ ਦੇ ਸਿਤੰਬਰ ਵਿੱਚ ਹੋਏ ਟੈਸਟਾਂ ਦਾ ਲੇਖਾ ਜੋਖਾ ਪੇਸ਼ ਕੀਤਾ ਗਿਆ ਵਧੀਆ ਅੰਕ ਲੈਣ ਵਾਲੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਇਸ ਮਿਲਣੀ ਮੌਕੇ ਸਮੁੱਚਾ ਸਕੂਲ ਸਟਾਫ ਵਿਦਿਆਰਥੀ ਅਤੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਅੰਤ ਵਿੱਚ ਪ੍ਰਿੰਸੀਪਲ ਰੇਖਾ ਰਾਣੀ ਜੀ ਇਸ ਮਿਲਣੀ ਵਿੱਚ ਪੁਹੰਚਣ ਤੇ ਸਭ ਦਾ ਧੰਨਵਾਦ ਕੀਤਾ।