ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਨੇ ਵਿਦਿਆਰਥੀਆਂ ਅਤੇ ਕਿਸਾਨਾਂ ਨੂੰ ਸਿਖਲਾਈ ਗਤੀਵਿਧੀਆਂ ਤੋਂ ਜਾਣੂੰ ਕਰਵਾਇਆ

ਲੁਧਿਆਣਾ 15 ਜੂਨ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਦੀਆਂ 38 ਵਿਦਿਆਰਥਣਾਂ ਅਤੇ ਅਧਿਆਪਕ ਸਾਹਿਬਾਨਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਵਾਇਆ ਗਿਆ| ਇਸ ਮੌਕੇ ਤੇ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗੀ ਨਿਰਦੇਸ਼ਕ ਡਾ ਰੁਪਿੰਦਰ ਕੌਰ ਨੇ ਸਕੂਲੀ ਬੱਚਿਆਂ ਨੂੰ ਅਤੇ ਨਾਲ ਆਏ ਹੋਏ ਅਧਿਆਪਕਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਬਾਰੇ ਅਤੇ ਇਸ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ| ਇਸ ਮੌਕੇ ਤੇ ਡਾ ਲਵਲੀਸ਼ ਗਰਗ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਲਗਾਏ ਜਾਂਦੇ ਵੱਖ-ਵੱਖ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ| ਉਹਨਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਦੇ ਖੇਤਰ ਵਿੱਚ ਬੱਚੇ ਆਪਣਾ ਭਵਿੱਖ ਕਿਵੇਂ ਉਜਾਗਰ ਕਰ ਸਕਦੇ ਹਨ | ਇਸ ਗਿਆਨਵਰਧਕ ਫੇਰੀ ਦੌਰਾਨ ਡਾ ਜਸਵਿੰਦਰ ਕੌਰ ਬਰਾੜ ਨੇ ਬੇਕਰੀ ਉੱਦਮੀ ਵਜੋਂ ਪਹਿਚਾਣ ਬਨਾਉਣ ਬਾਰੇ, ਡਾ ਅਰਸ਼ਦੀਪ ਸਿੰਘ ਦੀ ਅਗੁਵਾਈ ਹੇਠ ਫੂਡ ਇੰਡਸਟਰੀ ਇਕੂਬੇਸ਼ਨ ਸੈਂਟਰ ਦਾ, ਡਾ ਵਿਜੈਕਾਂਤ ਨੇ ਜਲ ਸਰੋਤ ਪ੍ਰਬੰਧਨ ਮੀਊਜਿਅਮ ਦਾ, ਡਾ ਸ਼ਿਵਾਨੀ ਸ਼ਰਮਾ ਦੀ ਅਗੁਵਾਈ ਹੇਠ ਖੁੰਬ ਫਾਰਮ ਦਾ, ਡਾ ਜਸਪਾਲ ਸਿੰਘ ਦੀ ਅਗੁਵਾਈ ਹੇਠ ਮਧੂਮੱਖੀ ਫਾਰਮ ਦਾ ਦੌਰਾ ਕੀਤਾ| ਇਸ ਤੋਂ ਇਲਾਵਾ ਵਿਦਿਆਰਥਣਾਂ ਨੇ ਕਮਿਊਨਿਟੀ ਸਾਈੰਸ ਕਾਲਜ ਦਾ ਅਤੇ ਪੇਂਡੂ ਜੀਵਣ ਤੇ ਆਧਾਰਿਤ ਮਿਊਜ਼ੀਅਮ ਦਾ ਦੌਰਾ ਵੀ ਕੀਤਾ| ਇਸ ਦੇ ਨਾਲ ਹੀ ਪਿੰਡ ਪਾਇਲ, ਜ਼ਿਲ੍ਹਾ ਲੁਧਿਆਣਾ ਤੋਂ ਅਗਾਂਹਵਧੂ ਕਿਸਾਨਾਂ ਲਈ ਇੱਕ ਦਿਨਾਂ ਸਿਖਲਾਈ ਅਤੇ ਗਿਆਨਵਰਧਕ ਫੇਰੀ ਦਾ ਆਯੋਜਨ ਕੀਤਾ ਗਿਆ| ਇਸ ਮੌਕੇ ਤੇ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗੀ ਨਿਰਦੇਸ਼ਕ ਡਾ ਰੁਪਿੰਦਰ ਕੌਰ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਡਾ ਅਮਿਤ ਕੌਲ ਨੇ, ਜੈਵਿਕ ਖੇਤੀ ਬਾਰੇ ਡਾ ਨੀਰਜ ਰਾਣੀ ਨੇ ਅਤੇ ਸਕਿੱਲ਼ ਡਿਵੈਲਪਮੈਂਟ ਸੈਂਟਰ ਵੱਲੋਂ ਚਲਾਏ ਜਾ ਰਹੇ ਪਾਬੀ ਪ੍ਰੋਜੈਕਟ ਬਾਰੇ ਇੰਜੀ. ਕਰਨਵੀਰ ਗਿੱਲ ਨੇ ਮਹੱਤਵਪੂਰਣ ਜਾਣਕਾਰੀ ਸਾਂਝੀ ਕੀਤੀ| ਡਾ ਲਵਲੀਸ਼ ਗਰਗ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਿਖਲਾਈ ਕੋਰਸਾਂ ਵਿੱਚ ਭਾਗ ਲੈਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ| ਅੰਤ ਵਿੱਚ ਸ਼੍ਰੀਮਤੀ ਕੰਵਲਜੀਤ ਕੌਰ ਨੇ ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਰਵਾਏ ਜਾਂਦੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ, ਕਿਸਾਨਾਂ ਅਤੇ ਵਿਦਿਆਰਥੀਆਂ ਅਤੇ ਉਹਨਾਂ ਨਾਲ ਆਏ ਅਧਿਆਪਕਾਂ ਦਾ ਧੰਨਵਾਦ ਕੀਤਾ|