ਕਿਸਾਨਾਂ ਨੂੰ ਖਰੀਦੀ ਕਣਕ ਦੀ 1622.77 ਕਰੋੜ ਰੁਪਏ ਦੀ ਅਦਾਇਗੀ: ਡੀ ਸੀ 

ਸੰਗਰੂਰ, 9 ਮਈ : ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 8 ਲੱਖ 81 ਹਜ਼ਾਰ 443 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ ਜਿਸ ਦੀ ਖਰੀਦ ਕਰ ਲਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਹੁਣ ਮੰਡੀਆਂ ਵਿੱਚ ਕਣਕ ਦੀ ਆਮਦ ਕਾਫ਼ੀ ਘਟ ਗਈ ਹੈ ਅਤੇ ਬੀਤੇ ਦਿਨ ਕੁੱਲ 1664 ਮੀਟਰਕ ਟਨ ਕਣਕ ਆਈ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 8 ਲੱਖ 66 ਹਜ਼ਾਰ 219 ਮੀਟਰਕ ਟਨ ਕਣਕ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ। ਸ਼੍ਰੀ ਜੋਰਵਾਲ ਨੇ ਦੱਸਿਆ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਏਜੰਸੀਆਂ ਵੱਲੋਂ ਖਰੀਦੀ ਕਣਕ ਦੀ ਫਸਲ ਦੀ ਅਦਾਇਗੀ ਕਰਨ ਦੀ ਪ੍ਰਕਿਰਿਆ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 1622.77 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।