ਜ਼ਿਲ੍ਹੇ ਦੀਆਂ ਤਹਿਸੀਲਾਂ ਅਤੇ ਸਬ- ਤਹਿਸੀਲਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਇੰਤਕਾਲ ਕੀਤੇ ਗਏ ਦਰਜ਼ 

  • 386  ਲੰਬਿਤ ਇੰਤਕਾਲਾਂ ਦਾ ਕੀਤਾ ਗਿਆ ਨਿਪਟਾਰਾ-ਡਿਪਟੀ ਕਮਿਸ਼ਨਰ

ਫ਼ਰੀਦਕੋਟ, 16 ਜਨਵਰੀ : ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਇੰਤਕਾਲ ਦਰਜ਼ ਗਏ, ਜਿਸ ਦਾ ਆਮ ਲੋਕਾਂ ਨੂੰ ਕਾਫੀ ਫਾਇਦਾ ਹੋਇਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਲਗਾਇਆ ਗਿਆ ਇਹ ਦੂਜਾ ਵਿਸ਼ੇਸ਼ ਕੈਂਪ ਸੀ, ਜਿਸ ਵਿਚ ਲੋਕਾਂ ਦੇ ਲੰਬਿਤ ਇੰਤਕਾਲ ਦਰਜ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ 'ਤੇ  ਜ਼ਿਲ੍ਹੇ ਦੇ ਮਾਲ ਅਫ਼ਸਰਾਂ ਵੱਲੋਂ ਜ਼ਿਲ੍ਹੇ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਚ ਕੈਂਪ ਲਗਾ ਕੇ ਲੋਕਾਂ ਦੇ ਲੰਬਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਇੰਤਕਾਲਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਫ਼ਰੀਦਕੋਟ ਵਿਖੇ 103 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾਂ ਸਬ ਤਹਿਸੀਲ ਸਾਦਿਕ ਵਿਖੇ 13, ਕੋਟਕਪੂਰਾ ਵਿਖੇ 127, ਜੈਤੋ ਵਿਖੇ 143 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਜਿਹੇ ਕੈਂਪ ਅੱਗੇ ਤੋਂ ਵੀ ਲਗਦੇ ਰਹਿਣਗੇ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।