ਗੁਜਰਾਤ ਅਤੇ ਹਿਮਾਚਲ ਦੇ ਲੋਕ ਪੰਜਾਬੀਆਂ ਨਾਲੋਂ ਸਿਆਣੇ ਨਿਕਲੇ, ਧੋਖੇਬਾਜ਼ ਅਤੇ ਤਬਦੀਲੀ ਦੇ ਚੱਕਰ 'ਚ ਨਹੀਂ ਫਸੇ : ਬਾਦਲ

ਬਠਿੰਡਾ :  ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਬੁਲੇਟ ਚਲਾਉਣ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ, ਜਿੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਬੁਲੇਟ ਦੇ ਪਿੱਛੇ ਬੈਠੇ ਨਜ਼ਰ ਆ ਰਹੇ ਹਨ। ਬਠਿੰਡਾ ‘ਚ ਵਿਰਾਸਤੀ ਮੇਲੇ ‘ਚ ਪਹੁੰਚੇ ਹਰਸਿਮਰਤ ਬਾਦਲ ਨੇ ਬੁਲੇਟ ਚਲਾਈ। ਇਸ ਦੌਰਾਨ ਬੁਲੇਟ ਦੀ ਸਵਾਰੀ ਲੈਂਦੇ ਹੋਏ ‘ਆਪ’ ਵਿਧਾਇਕ ਜਗਰੂਪ ਸਿੰਘ ਗਿੱਲ ਪਿੱਛੇ ਬੈਠ ਕੇ ਕਹਿੰਦੇ ਹਨ ਕਿ ਲੋਕਾਂ ਦਾ ਕੀ ਹੈ ਉਹ ਤਾਂ ਗੱਲਾਂ ਕਰਦੇ ਹਨ, ਦੂਜੇ ਪਾਸੇ ਹੱਸਦੇ ਹੋਏ ਹਿਰਸਮਰਤ ਬਾਦਲ ਕਹਿੰਦੇ ਹਨ ਕਿ ਚਲੋ ਇਨ੍ਹਾਂ ਨੂੰ ਭਜਾ ਲਿਜਾਂਦੇ ਹਾਂ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਗੁਜਰਾਤ ਅਤੇ ਹਿਮਾਚਲ ਵਿਚ ਹੋਈਆਂ ਚੋਣਾਂ ‘ਤੇ ਬੋਲਦਿਆਂ ਕਿਹਾ ਕਿ ਗੁਜਰਾਤ ਅਤੇ ਹਿਮਾਚਲ ਦੇ ਲੋਕ ਪੰਜਾਬੀਆਂ ਨਾਲੋਂ ਸਿਆਣੇ ਨਿਕਲੇ ਹਨ, ਧੋਖੇਬਾਜ਼ ਅਤੇ ਤਬਦੀਲੀ ਦੇ ਚੱਕਰ ਵਿੱਚ ਨਹੀਂ ਫਸੇ, ਉਨ੍ਹਾਂ ਨੇ ਭਾਈਚਾਰਕ ਸਾਂਝ ਲਈ ਵੋਟ ਪਾਈ। ਹਾਲ ਹੀ ਵਿੱਚ ਹਰਸਿਮਰਤ ਕੌਰ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਲਿਖਿਆ ਗਿਆ ਇੱਕ ਪੱਤਰ ਸਾਂਝਾ ਕੀਤਾ ਗਿਆ ਜਿਸ ਵਿੱਚ ਸਾਹਿਬਜ਼ਾਦਿਆਂ ਦੇ ਮਹਾਨ ਸ਼ਹਾਦਤ ਦਿਵਸ ਦੇ ਸੰਬੰਧ ਵਿੱਚ ਸਿੱਖ ਮਰਿਆਦਾ ਅਤੇ ਭਾਵਨਾਵਾਂ ਮੁਤਾਬਕ ਨੋਟੀਫਿਕੇਸ਼ਨ ਜਾਰੀ ਕਰਨ ਸੰਬੰਧੀ ਗੱਲ ਕੀਤੀ ਗਈ।