ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੋਕ ਸੁਵਿਧਾ ਕੈਂਪ ਜਾਰੀ

  • ਲੋਕ ਲੈ ਰਹੇ ਹਨ ਕੈਂਪਾਂ ਦਾ ਲਾਹਾ

ਫਾਜ਼ਿਲਕਾ 22 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤੇ ਤਹਿਤ ਵੱਖ-ਵੱਖ ਪਿੰਡਾਂ ਵਿੱਚ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਕੈਂਪ ਲੱਗ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਨੇ ਦੱਸਿਆ ਕਿ ਅੱਜ ਫਾਜ਼ਿਲਕਾ ਉਪਮੰਡਲ ਦੇ ਪਿੰਡ ਅਲਿਆਣਾ, ਮਾਹੂਆਣਾ ਝੋਟਿਆਂ ਵਾਲੀ ਅਤੇ ਟਾਹਲੀ ਵਾਲਾ ਜੱਟਾਂ ਵਿੱਚ ਲੋਕ ਸੁਵਿਧਾ ਕੈਂਪ ਲਾਏ ਗਏ। ਇਸੇ ਤਰ੍ਹਾਂ ਅਬੋਹਰ ਉਪ ਮੰਡਲ ਵਿੱਚ ਅੱਜ ਪਿੰਡ ਭਾਗਸਰ, ਬਿਸ਼ਨਪੁਰਾ, ਕਲਰ ਖੇੜਾ ਅਤੇ ਗੁਮਜਾਲ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਲੋਕ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਸਰਕਾਰੀ ਸਕੀਮਾਂ ਦਾ ਲਾਭ ਲੈ ਰਹੇ ਹਨ। ਉਹਨਾਂ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ 43 ਪ੍ਰਕਾਰ ਦੀਆਂ ਸਰਕਾਰੀ ਸਕੀਮਾਂ ਦਾ ਲਾਭ ਮੌਕੇ ਤੇ ਹੀ ਦਿੱਤਾ ਜਾਂਦਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਦੇ ਨੇੜੇ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। ਜਿਕਰਯੋਗ ਹੈ ਸਰਕਾਰ ਨੇ 6 ਫਰਵਰੀ ਤੋਂ ਇਹ ਮੁਹਿੰਮ ਸ਼ੁਰੂ ਕੀਤੀ ਸੀ ਅਤੇ ਇਸ ਮੁਹਿੰਮ ਤਹਿਤ ਵੱਖ ਵੱਖ ਪਿੰਡਾਂ ਵਿਚ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇੰਨ੍ਹਾਂ ਕੈਂਪਾਂ ਦੀ ਸਾਰਥਕਤਾ ਇਹ ਹੈ ਕਿ ਇੰਨ੍ਹਾਂ ਵਿਚ ਮੌਕੇ ਤੇ ਹੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ ਅਤੇ ਲੋਕ ਇੱਥੇ ਸਰਕਾਰੀ ਸੇਵਾਵਾਂ ਲੈਣ ਦੇ ਨਾਲ ਨਾਲ ਵੱਖ ਵੱਖ ਵਿਭਾਗਾਂ ਸਬੰਧੀ ਆਪਣੀਆਂ ਸ਼ਿਕਾਇਤਾਂ ਵੀ ਦਰਜ ਕਰਵਾ ਸਕਦੇ ਹਨ।