ਆਪ ਨੁਮਾਇੰਦਿਆਂ ਵੱਲੋਂ ਸੁਣੀਆਂ ਜਾ ਰਹੀਆਂ ਹਨ ਲੋਕ ਸਮੱਸਿਆਵਾਂ

  • ਬੀ.ਡੀ.ਪੀ.ਓ ਦਫਤਰ ਕੋਟਕਪੂਰਾ ਵਿਖੇ ਲੋਕ ਮਿਲਣੀ ਤਹਿਤ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਕੋਟਕਪੂਰਾ 26 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਸਮੇਂ ਸਮੇਂ ਤੇ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਲੋਕਾਂ ਦੇ ਰੂਬਰੂ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਸਮਾਂਬੱਧ ਹੱਲ ਕੀਤਾ ਜਾਂਦਾ ਹੈ। ਇਸੇ ਕੜੀ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਆਪ ਨੁਮਾਇੰਦਿਆ ਵੱਲੋਂ ਬੀ.ਡੀ.ਪੀ.ਓ. ਦਫਤਰ ਕੋਟਕਪੂਰਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਉਨ੍ਹਾਂ ਦੇ ਸਮਾਂਬੱਧ ਹੱਲ ਲਈ ਨਿਰਦੇਸ਼ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਪ ਨੁਮਾਇੰਦੇ ਮਨਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਪੀਕਰ ਸ. ਸੰਧਵਾਂ ਦੇ ਦਿਸ਼ਾ ਨਿਰਦੇਸ਼ਾਂ ਤੇ ਸਮੇਂ ਸਮੇਂ ਤੇ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਵੀ ਸਮੱਸਿਆ ਹੈ ਤਾਂ ਉਹ ਸਮੇਂ ਸਮੇਂ ਤੇ ਲਗਾਏ ਜਾਂਦੇ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਕੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਣ।