ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਪਲੇਸਮੈਂਟ ਕੈਂਪ 31 ਜਨਵਰੀ

ਫਤਹਿਗੜ੍ਹ ਸਾਹਿਬ, 30 ਜਨਵਰੀ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ 31 ਜਨਵਰੀ ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ  ਐਕਸਿਸ ਬੈਂਕ ਲਿਮ. ਵੱਲੋਂ ਭਾਗ ਲਿਆ ਜਾਣਾ ਹੈ। ਇਸ ਕੰਪਨੀ ਵਿੱਚ ਲੜਕੇ-ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ, ਇਸ ਵਿੱਚ ਭਾਗ ਲੈਣ ਲਈ ਯੋਗਤਾ ਗ੍ਰੇਜੂਏਸ਼ਨ ਲਾਜ਼ਮੀ ਹੈ ਅਤੇ ਉਮਰ ਹੱਦ 18 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ।
ਇਸ ਕੈਂਪ ਲਈ ਇੰਟਰਵਿਊ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਦੇ ਕਮਰਾ ਨੰਬਰ 127, ਡੀ.ਸੀ ਕੰਪਲੈਕਸ ਗਰਾਉਂਡ ਫਲੋਰ ਵਿਖੇ ਮਿਤੀ: 31 ਜਨਵਰੀ, 2024 ਨੂੰ ਸਵੇਰੇ 10.30 ਵਜੇ ਹੋਵੇਗੀ। ਜਿਲ੍ਹਾ ਰੋਜ਼ਗਾਰ ਅਫਸਰ ਵੱਲੋਂ ਜਿਲੇ ਦੇ ਨੌਜਵਾਨਾਂ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਇਸ ਕੈਂਪ ਦਾ ਲਾਭ ਲੈਣ। ਵਧੇਰੇ ਜਾਣਕਾਰੀ ਲਈ ਇਸ ਨੰਬਰ 7500444443 ਅਤੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 9915682436 ਤੇ ਸੰਪਰਕ ਕਰ ਸਕਦੇ ਹੋ