ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 30 ਮਈ ਨੂੰ

  • ਕੈਂਪ ਦੌਰਾਨ ਗਰੈਮ ਟਰੈਂਗ ਵੱਲੋਂ ਡਰੋਨ ਪਾਇਲਟ ਦੀ ਕੀਤੀ ਜਾਵੇਗੀ ਭਰਤੀ

ਫ਼ਤਹਿਗੜ੍ਹ ਸਾਹਿਬ, 26 ਮਈ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 30 ਮਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਫਤਹਿਗੜ੍ਹ ਸਾਹਿਬ ਨਾਲ ਸਬੰਧਤ ਪ੍ਰਾਈਵੇਟ ਕੰਪਨੀਆਂ ਵੱਲੋਂ ਭਾਗ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਗਰੈਮ ਟਰੈਂਗ (Garam Trang) ਵੱਲੋਂ ਡਰੋਨ ਪਾਇਲਟ(Drone Pilot) ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਭਰਤੀ ਵਿੱਚ ਸਿਰਫ ਲੜਕੇ ਹੀ ਭਾਗ ਲੈ ਸਕਦੇ ਹਨ। ਭਾਗ ਲੈਣ ਲਈ ਉਮਰ ਹੱਦ 19 ਸਾਲ ਤੋਂ 28 ਸਾਲ ਅਤੇ ਯੋਗਤਾ ਦਸਵੀਂ, ਬਾਰਵ੍ਹੀਂ ਅਤੇ ਗਰੈਜੂਏਸ਼ਨ (ਬੇਸਿਕ ਇੰਗਲਿਸ਼) ਹੋਣੀ ਚਾਹੀਦੀ ਹੈ।  ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਐਸ.ਬੀ.ਆਈ. ਲਾਇਫ ਕੰਪਨੀ ਵੱਲੋਂ ਸੇਲਜ ਐਗਜੀਕਿਊਟਿਵ ਦੀ ਭਰਤੀ ਵੀ ਕੀਤੀ ਜਾਵੇਗੀ ਜਿਸ ਵਿੱਚ ਲੜਕੇ ਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਇਸ ਵਿੱਚ ਭਾਗ ਲੈਣ ਲਈ ਉਮਰ 18 ਸਾਲ ਤੋਂ 40 ਸਾਲ ਅਤੇ ਯੋਗਤਾ ਬਾਰਵੀਂ ਅਤੇ ਗਰੈਜੁਏਸ਼ਨ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਅਸਾਮੀਆਂ ਲਈ ਇੰਟਰਵਿਊ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕਮਰਾ ਨੰ: 122 ਵਿਖੇ ਹੋਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਇਨ ਨੰ: 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਰੋਜ਼ਾਨਾਂ ਨੌਕਰੀਆਂ ਦੀ ਜਾਣਕਾਰੀ ਹਾਸਲ ਕਰਨ ਲਈ ਟੈਲੀਗ੍ਰਾਮ ਚੈਨਲ "DBEE FATEHGARH SAHIB"  ਜਾਂ https://t.me/dbeeggsjobs ਜੁਆਇਨ ਕੀਤਾ ਜਾ ਸਕਦਾ ਹੈ ਜਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 119-ਏ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।