ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਗਰੁੱਪ ਲੋਨ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 25 ਅਕਤੂਬਰ ਨੂੰ

ਮਾਨਸਾ, 23 ਅਕਤੂਬਰ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 25 ਅਕਤੂਬਰ 2023 ਦਿਨ ਬੁੱਧਵਾਰ ਨੂੰ ਆਰ.ਬੀ.ਐਲ. ਫਾਇਨਸਰਵ (RBL Finserve) ਵੱਲੋਂ ਗਰੁੱਪ ਲੋਨ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਮਿਸ ਅੰਕਿਤਾ ਅੱਗਰਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਤੇ ਲੜਕੀਆਂ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ ਸੀਮਾਂ 19 ਤੋਂ 29 ਸਾਲ ਤੱਕ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਕੈਂਪ ਵਾਲੇ ਦਿਨ ਸਵੇਰੇ 10:30 ਵਜੇ (ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ ਪਹੁੰਚਣ। ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 50 ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 15 ਹਜ਼ਾਰ ਰੁਪਏ ਮਿਲਣਯੋਗ ਹੋਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।