ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 08 ਅਗਸਤ 2024 : ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 09 ਅਗਸਤ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ, ਇਹ ਜਾਣਕਾਰੀ ਜ਼ਿਲ੍ਹਾ ਸਿਖਲਾਈ ਅਫ਼ਸਰ, ਸ੍ਰੀ ਗੁਰਤੇਜ ਸਿੰਘ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਸੱਤਿਆ ਮਾਈਕਰੋ ਕੈਪੀਟਲ ਲਿਮਿਟਡ ਅਤੇ ਫਲਿੱਪਕਾਰਟ ਸਰਵਿਸ ਪ੍ਰਾਈਵੇਟ ਲਿਮਿਟਡ ਕੰਪਨੀਆਂ ਇੰਟਰਵਿਊ ਲਈ ਭਾਗ ਲੈ ਰਹੀਆਂ ਹਨ, ਜਿਸ ਵਿੱਚ ਉਨ੍ਹਾਂ ਵੱਲੋਂ 10ਵੀਂ, 12ਵੀਂ ਪਾਸ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣੇ ਹਨ। ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਬੇਰੁਜ਼ਗਾਰ ਪ੍ਰਾਰਥੀਆ ਰੋਜ਼ਗਾਰ ਮੇਲੇ ਵਿੱਚ ਪਹੁੰਚ ਕੇ ਲਾਭ ਲੈਣ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਹੈਲਪ ਲਾਈਨ ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ। ਇਸ ਦਫ਼ਤਰ ਵਿਖੇ ਸਰਕਾਰੀ ਨੌਕਰੀਆਂ ਦੇ ਫਾਰਮ ਭਰਨ ਲਈ ਮੁਫਤ ਇੰਟਰਨੈੱਟ ਸੇਵਾ ਉਪਲੱਬਧ ਹੈ।