ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਅੱਜ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਫ਼ਤਹਿਗੜ੍ਹ ਸਾਹਿਬ, 14 ਸਤੰਬਰ : ਜ਼ਿਲ੍ਰਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 15 ਸਤੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਐਸ.ਬੀ.ਆਈ. ਲਾਈਫ ਦੇ ਨੁਮਾਇੰਦੇ ਭਾਗ ਲੈਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਲਈ ਵਿਦਿਅਕ ਯੋਗਤਾ 10ਵੀਂ ਰੱਖੀ ਗਈ ਹੈ ਜਿਸ ਵਿੱਚ ਲੜਕੇ ਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇੰਟਰਵਿਊ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਗਰਾਊਂਡ ਫਲੋਰ ਦੇ ਕਮਰਾ ਨੰ: 122 ਵਿੱਚ ਸਵੇਰੇ 10:00 ਵਜੇ ਹੋਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਕੈਂਪ ਵਿੱਚ ਭਾਗ ਲੈ ਕੇ ਇਸ ਦਾ ਲਾਭ ਉਠਾਉਣ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਹੈਲਪ ਲਾਈਨ 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਯ ਤੋਂ ਇਲਾਵਾ ਹੋਰ ਰੋਜ਼ ਨੌਕਰੀਆਂ ਦੀ ਜਾਣਕਾਰੀ ਹਾਸਲ ਕਰਨ ਵਾਸਤੇ ਟੈਲੀਗ੍ਰਾਮ ਚੈਨਲ ਤੇ ਡੀਬੀਈਈ ਫ਼ਤਹਿਗੜ੍ਹ ਸਾਹਿਬ ਜਾਂ https://t.me/dbeeggsjobs ਜੁਆਇਨ ਕੀਤਾ ਜਾ ਸਕਦਾ ਹੈ। ਕਿਸੇ ਵੀ ਕੰਮ ਵਾਲੇ ਦਿਨ ਕਮਰਾ ਨੰ: 119-ਏ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।