ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ 29 ਸਤੰਬਰ ਨੂੰ ਲਗਾਇਆ ਜਾਵੇਗਾ

ਫ਼ਤਹਿਗੜ੍ਹ ਸਾਹਿਬ, 27 ਸਤੰਬਰ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 29 ਸਤੰਬਰ ਨੂੰ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ ਜਿਸ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਸਵੈ ਰੋਜ਼ਗਾਰ ਦੀਆ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਇਸ ਕੈਂਪ ਵਿੰਚ ਮੌਕੇ ਤੇ ਹੀ ਅਰਜ਼ੀਆਂ ਭਰੀਆਂ ਜਾਣਗੀਆਂ ਅਤੇ ਇਸ ਕੈਂਪ ਵਿੱਚ ਫਲਿੱਪ ਕਾਰਟ ਤੇ ਸ਼ੇਅਰ ਇੰਡੀਆ ਕੰਪਨੀਆਂ ਆਦਿ ਦੇ ਨੁਮਾਇੰਦੇ ਭਾਗ ਲੈਣਗੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 122 ਵਿਖੇ ਲੱਗਣ ਵਾਲੇ ਇਸ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਲਈ ਉਮੀਦਵਾਰ ਘੱਟੋ ਘੱਟ ਦਸਵੀਂ ਪਾਸ ਹੋਣਾ ਚਾਹੀਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈ ਕੇ ਇਸ ਕੈਂਪ ਦਾ ਲਾਭ ਉਠਾਉਣ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਹੈਲਪ ਲਾਇਨ ਨੰ: 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਜਿਹੜੇ ਨੌਜਵਾਨਾਂ ਦੀ ਰੋਜ਼ਗਾਰ ਦਫ਼ਤਰ ਵਿਖੇ ਰਜਿਸਟਰੇਸ਼ਨ ਨਹੀਂ ਹੋਈ ਉਹ ਆਪਣੀ ਰਜਿਸਟਰੇਸ਼ਨ ਵੀ ਕਰਵਾ ਸਕਦੇ ਹਨ। ਰਜਿਸਟਰੇਸ਼ਨ ਲਈ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਆਉਣ ਤਾਂ ਜੋ ਮੌਕੇ ਤੇ ਹੀ ਉਨ੍ਹਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ।