ਜ਼ਿਲ੍ਹਾ ਖਪਤਕਾਰ ਕਮਿਸ਼ਨ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਬਰਨਾਲਾ, 11 ਜੁਲਾਈ 2024 : ਸ੍ਰੀ ਅਸ਼ੀਸ਼ ਕੁਮਾਰ ਗਰੋਵਰ ਪ੍ਰਧਾਨ ਜ਼ਿਲ੍ਹਾ ਖਪਤਕਾਰ ਕਮਿਸ਼ਨ ਬਰਨਾਲਾ ਦੀ ਅਗਵਾਈ ਹੇਠ ਅੱਜ ਵਾਤਾਵਰਨ ਨੂੰ ਸਮਰਪਿਤ ਅਤੇ ਧਰਤੀ ਨੂੰ ਹਰਿਆ ਭਰਿਆ ਰੱਖਣ ਦੀ ਮੁਹਿੰਮ ਤਹਿਤ ਬੂਟੇ ਲਗਾਏ ਗਏ। ਇਸ ਮੌਕੇ ਸ੍ਰੀ ਅਸ਼ੀਸ਼ ਕੁਮਾਰ ਗਰੋਵਰ ਨੇ ਅਪੀਲ ਕੀਤੀ ਕਿ ਸਾਨੂੰ ਸਭ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਇਸ ਦੇ ਨਾਲ ਇਹਨਾਂ ਦੀ ਸਾਂਭ-ਸੰਭਾਲ ਵੀ ਕਰਨੀ ਚਾਹੀਦੀ ਹੈ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਅਤੇ ਇਸ ਨੂੰ ਸ਼ੁੱਧ ਰੱਖਣ ਵਿੱਚ ਸਮਾਜ ਪ੍ਰਤੀ ਆਪਣਾ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਸ੍ਰੀਮਤੀ ਉਰਮਿਲਾ ਕੁਮਾਰੀ ਮੈਂਬਰ, ਸ੍ਰੀ ਨਵਦੀਪ ਗਰਗ ਮੈਂਬਰ ਅਤੇ ਹੋਰ ਸਟਾਫ ਮੌਜੂਦ ਸੀ।