ਮੁਹਾਲੀ 'ਚ ਪੁਲਿਸ ਤੇ ਗੈਂਗਸਟਰਾਂ ਵਿਚ ਹੋਇਆ ਮੁਕਾਬਲਾ, ਇਕ ਗ੍ਰਿਫਤਾਰ

ਮੋਹਾਲੀ, 8 ਫਰਵਰੀ : ਮੁਹਾਲੀ ਦੇ ਸੈਕਟਰ-71 ਵਿਚ ਹੋਏ ਇਕ ਪੁਲਿਸ ਮੁਕਾਬਲੇ ਦੌਰਾਨ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਵਲੋਂ ਇਕ ਗੈਂਗਸਟਰ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਕਾਰਵਾਈ ਡੀ.ਆਈ.ਜੀ. ਜੇ. ਇਲਨਚੇਲੀਅਨ ਦੀ ਅਗਵਾਈ ਵਿਚ ਕੀਤੀ ਗਈ। ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦਾ ਨਾਮ ਰਾਜਨ ਭੱਟੀ ਦੱਸਿਆ ਜਾ ਰਿਹਾ ਹੈ ਜਿਹੜਾ ਐੱਨ.ਡੀ.ਪੀ.ਐੱਸ. ਅਤੇ ਆਰਮਜ਼ ਐਕਟ ਦੇ ਦੋ ਮਾਮਲਿਆਂ ਵਿਚ ਭਗੌੜਾ ਚੱਲ ਰਿਹਾ ਸੀ। ਮੋਹਾਲੀ ਦੇ ਸੈਕਟਰ 71 ਵਿੱਚ ਗੈਂਗਸਟਰ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ ਹੈ। ਪੁਲਿਸ ਦੀ ਗੋਲੀ ਲੱਗਣ ਕਾਰਨ ਗੈਂਗਸਟਰ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਗੈਂਗਸਟਰ ਜਦੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਪੁਲਿਸ ਨੇ ਪੈਰ ਵਿੱਚ ਗੋਲੀ ਮਾਰੀ ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਪਿੱਛੇ ਸਿਵਲ ਡਰੈਸ ਵਿੱਚ ਪੁਲਿਸ ਪਿੱਛੇ ਲੱਗੀ ਹੋਈ ਸੀ। ਖੁਦ ਨੂੰ ਘਿਰਦਾ ਦੇਖ ਉਹ ਸੈਕਟਰ 71 ਦੇ ਇਕ ਮਕਾਨ ਵਿੱਚ ਦਾਖਲ ਹੋ ਗਿਆ। ਜਦੋ਼ ਭੁਸਨੇ ਉਸ ਨੂੰ ਘੇਰ ਲਿਆ ਤਾਂ ਛਾਂਲ ਮਾਰ ਕੇ ਦੂਜੇ ਮਕਾਨ ਵੱਲ ਚਲਿਆ ਗਿਆ। ਉਹ ਮਕਾਨ ਦੀ ਛੱਤ ਉਤੇ ਜਾ ਚੜਿਆ। ਇਸ ਤੋਂ ਬਾਅਦ ਪੁਲਿਸ ਨੇ ਹਵਾਈ ਫਾਈਰ ਕੀਤਾ ਅਤੇ ਉਸ ਨੂੰ ਹੇਠਾਂ ਆਉਣ ਲਈ ਕਿਹਾ। ਪੁਲਿਸ ਮੁਲਾਜ਼ਮਾਂ ਨੇ ਜਦੋਂ ਛੱਤ ਉਤੇ ਚੜ੍ਹ ਕੇ ਘੇਰ ਲਿਆ। ਜਦੋਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵੱਲੋਂ ਫਾਈਰਿੰਗ ਕੀਤੀ ਗਈ, ਜੋ ਗੈਂਗਸਟਰ ਦੀ ਲੱਗ ਵਿੱਚ ਜਾ ਲੱਗੀ।