ਪੁਲਿਸ ਨੇ 6 ਸਾਲਾ ਬੱਚੀ ਨਾਲ ਬਲਾਤਕਾਰ ਕਰਨ ਵਾਲਾ ਕੀਤਾ ਗ੍ਰਿਫ਼ਤਾਰ

ਲੁਧਿਆਣਾ : ਪੁਲਿਸ ਨੇ 6 ਸਾਲਾ ਬੱਚੀ ਦੇ ਬਲਾਤਕਾਰ ਮਾਮਲੇ ’ਚ ਕੁਝ ਹੀ ਸਮੇਂ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੁਗਰੀ ਇਲਾਕੇ ਵਿੱਚ ਰਹਿਣ ਵਾਲੀ ਮਸੂਮ ਬੱਚੀ ਨੂੰ ਆਰੋਪੀ ਨੇ ਟੋਫੀ ਦੇਣ ਦਾ ਲਾਲਚ ਦੇ ਕੇ ਆਟੋ ਵਿਚ ਲੈ ਗਿਆ ਤੇ ਉਸ ਨਾਲ ਬਲਾਤਕਾਰ ਕੀਤਾ। ਬੱਚੀ ਨੂੰ ਆਟੋ ਵਿਚ ਲਿਜਾਣ ਦੀ ਸੀਸੀਟੀਵੀ ਵੀ ਸਾਹਮਣੇ ਆਈ ਸੀ। ਇਸ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਕੁਝ ਹੀ ਸਮੇਂ ਵਿੱਚ ਬਲਾਤਕਾਰ ਦੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੁਗਰੀ ਇਲਾਕੇ ਵਿਚ ਇਕ 6 ਸਾਲ ਦੀ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿਚ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਕੁਝ ਹੀ ਸਮੇਂ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਚੰਗਾ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਇਨਾਮ ਦੇ ਕੇ ਸਨਮਾਨਤ ਕੀਤਾ ਜਾਵੇਗਾ।