ਪੁਲਿਸ ਪਾਰਟੀ ਨੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਗਿਰੋਹ ਦੇ ਚਾਰ ਮੈਂਬਰ ਕਾਬੂ 

ਜਗਰਾਉਂ, 22 ਜੂਨ : ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ ਨਵਨੀਤ ਸਿੰਘ ਬੈਂਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਐਸ.ਪੀ (ਆਈ) ਹਰਿੰਦਰ ਸਿੰਘ ਪਰਮਾਰ ਅਤੇ ਡੀ.ਐਸ.ਪੀ ਰਾਏਕੋਟ ਰਛਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਬ-ਇੰਸਪੈਕਟਰ ਹਰਦੀਪ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਰਾਏਕੋਟ ਅਤੇ ਚੌਂਕੀ ਲੋਹਟ ਬੱਦੀ ਦੇ ਇੰਚਾਰਜ ਸੁਖਵਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਹੈ। ਹਰਿੰਦਰ ਸਿੰਘ ਪਰਮਾਰ ਵੱਲੋਂ ਦਿੱਤੀ ਗਈ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਸ ਗਰੋਹ ਦੇ ਮੈਂਬਰ ਸੁਖਦੀਪ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਬੁਲੋਵਾਲ ਥਾਣਾ ਜੋਧਾ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਬਲਵਿੰਦਰ ਸਿੰਘ ਵਾਸੀ ਸ਼ਫੀਪੁਰਾ ਬਸਤੀ ਪਿੰਡ ਅਬੂ ਪੁਰਾ ਥਾਣਾ ਸਿੱਧਵਾਂ ਬੇਟ  ਹਰਦਿਆਲ ਸਿੰਘ ਪੁੱਤਰ ਗੁਰਮੇਲ ਸਿੰਘ ਜਗਤਾਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਛਾਪਾ ਥਾਣਾ ਠੁੱਲੀਵਾਲ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖਿਲਾਫ਼ ਭਾਰਤੀ ਦੰਡਾਵਲੀ 379-ਬੀ, 411 ਤਹਿਤ ਮੁਕੱਦਮਾ ਨੰਬਰ 79 ਮਿਤੀ 22 ਜੂਨ 2023  ਅਤੇ ਅਸਲਾ ਐਕਟ ਥਾਣਾ ਸਦਰ ਰਾਏਕੋਟ ਦਰਜ ਕੀਤਾ ਗਿਆ ਹੈ। ਉਪਰੋਕਤ ਮੁਲਜ਼ਮਾਂ ਕੋਲੋਂ ਇੱਕ ਸਪਰਿੰਗ ਵਾਲਾ ਚਾਕੂ, ਇੱਕ ਏਅਰ ਗੰਨ, ਇੱਕ ਲੁੱਟਿਆ ਹੋਇਆ ਮੋਬਾਈਲ ਸੈਮਸੰਗ ਅਤੇ ਚਾਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।  ਉਪਰੋਕਤ ਮੁਲਜ਼ਮਾਂ ਨੇ ਮੰਨਿਆ ਹੈ ਕਿ ਉਨ੍ਹਾਂ ਨੇ ਇਹ ਮੋਟਰਸਾਈਕਲ ਪਲਟੀਨਾ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਦੀ ਪਾਰਕਿੰਗ ਵਿੱਚੋਂ ਚੋਰੀ ਕੀਤਾ ਹੈ।  ਪਿੰਡ ਬੁਰਜ ਲਿੱਟਾਂ ਵਿਖੇ ਇੱਕ ਮੋਟਰਸਾਈਕਲ ਸੀਟੀ 100 ਖੋਹਿਆ ਸੀ।  ਜਿਸ ਬਾਰੇ ਥਾਣਾ ਸੁਧਾਰ ਵਿੱਚ ਕੇਸ ਦਰਜ ਕੀਤਾ ਗਿਆ ਸੀ। ਮਲੇਰਕੋਟਲਾ ਵਿੱਚ  ਫੈਕਟਰੀ ਵਿੱਚੋਂ ਇੱਕ ਹੋਰ ਮੋਟਰਸਾਈਕਲ ਚੋਰੀ ਕੀਤਾ ਸੀ। ਇਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਵਾਰਦਾਤਾਂ 'ਚ ਇਨ੍ਹਾਂ ਦੀ ਸ਼ਮੂਲੀਅਤ ਦੇ ਭੇਦ ਵੀ ਖੋਲ੍ਹੇ ਜਾਣਗੇ।  ਪੁਲੀਸ ਨੇ ਦੱਸਿਆ ਕਿ ਇਹ ਚਾਰੋਂ ਪੇਸ਼ੇਵਰ ਅਪਰਾਧੀ ਹਨ ਅਤੇ ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।  ਉਹ ਵੱਖ-ਵੱਖ ਪਿੰਡਾਂ ਵਿੱਚ ਰਹਿੰਦੇ ਹਨ।  ਪਰ ਉਹ ਪਿਛਲੀ ਗ੍ਰਿਫਤਾਰੀ ਵਿੱਚ ਜੇਲ੍ਹ ਦੀ ਚਾਰ ਦੀਵਾਰੀ ਵਿੱਚ ਮਿਲੇ ਸਨ।  ਜਿੱਥੇ ਇਨ੍ਹਾਂ ਨੇ ਆਪਣਾ ਗਰੋਹ ਬਣਾ ਕੇ ਲੁੱਟ-ਖੋਹ ਅਤੇ ਚੋਰੀਆਂ ਨੂੰ ਆਪਣਾ ਕਿੱਤਾ ਬਣਾ ਲਿਆ ਹੈ।