ਥਾਣਾ ਮਹਿਲ ਕਲਾਂ ਦੀ ਪੁਲਸ ਵੱਲੋਂ ਇਕ ਵਿਅਕਤੀ ਨੂੰ 70 ਬੋਤਲਾਂ ਠੇਕਾ ਸ਼ਰਾਬ ਸਮੇਤ ਕਾਬੂ                      

ਮਹਿਲ ਕਲਾਂ 27 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਥਾਣਾ ਮਹਿਲ ਕਲਾਂ ਦੀ ਪੁਲਸ ਵੱਲੋਂ ਐਸ ਐਸ ਪੀ ਸੰਦੀਪ ਕੁਮਾਰ ਮਲਕ ਜੀ ਦੇ ਦਿਸਾ ਨਿਰਦੇਸ਼ਾ ਅਨੁਸਾਰ ਡੀ ਐਸ ਪੀ ਮਹਿਲ ਕਲਾਂ ਗਮਦੂਰ ਸਿੰਘ ਚਹਿਲ ਦੀ ਨਗਰਾਨੀ ਹੇਠ ਐ ਸ ਐਚ ਓ ਮਹਿਲ ਕਲਾਂ ਸੁਖਵਿੰਦਰ ਸਿੰਘ ਸੰਘਾ ਦੀ ਅਗਵਾਈ ਹੇਠ ਮੁਖਬਰ ਦੀ ਇਤਲਾਹ ਤੇ ਇੱਕ ਵਿਅਕਤੀ 70 ਬੋਤਲਾਂ ਠੇਕਾ ਸਰਾਬ ਦੇਸੀ ਬਰਾਮਦ ਕਰਕੇ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਖਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ  ਮੁਖਬਰ ਦੀ ਇਤਲਾਹ ਤੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਜਗਦੀਪ ਸਿੰਘ ਵਾਸੀ ਚੰਨਣਵਾਲ ਦੇ ਘਰੋ 70 ਬੋਤਲਾਂ ਠੇਕਾ ਸਰਾਬ ਦੇਸੀ ਮਾਰਕਾ ਹੀਰ ( ਹਰਿਆਣਾ ) ਬਰਾਮਦ ਕੀਤੀ ਹੈ । ਜਿਸ ਦੇ ਅਧਾਰ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰ. 5 ਆਬਕਾਰੀ ਅੈਕਟ ਅਧੀਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ । ਇਸ ਮੌਕੇ ਹੌਲਦਾਰ ਪਰਮਵੀਰ ਸਿੰਘ , ਜਗਜੀਵਨ ਸਿੰਘ ਬਲਜੀਤ ਸਿੰਘ ਆਦਿ ਹਾਜਰ ਸਨ ।