ਪੁਲਿਸ ਵਲੋਂ  ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਮੀਟਿੰਗਾਂ ਕੀਤੀ

ਫਾਜਿਲਕਾ 8 ਨਵੰਬਰ : ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ, ਪੰਜਾਬ ਸਰਕਾਰ, ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਜਿਸ ਦੌਰਾਨ ਕਿਸਾਨਾਂ ਨੂੰ ਮਾਨਯੋਗ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ, ਕਿਉਂਕਿ ਅਜਿਹਾ ਕਰਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜੋ ਬੀਮਾਰੀਆਂ ਦਾ ਕਾਰਨ ਬਣਦਾ ਹੈ।